PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਵਿਗੜੀ ਸਿਹਤ ; ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ

ਚੰਡੀਗੜ੍ਹ, 5ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਗੜ ਗਈ ਹੈ। ਜਿਸਦੇ ਚਲਦਿਆਂ ਉਹਨਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਇੱਕ ਟੀਮ ਉਨ੍ਹਾਂ ਦੀ ਜਾਂਚ ਕਰ ਰਹੀ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਭਗਵੰਤ ਮਾਨ ਨੂੰ ਤੇਜ਼ ਬੁਖਾਰ ਹੈ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਹੜ੍ਹਾਂ ਦੇ ਸੰਬੰਧ ਵਿੱਚ ਸੂਬੇ ਭਰ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦੀ ਸਿਹਤ ਪਿਛਲੇ 2 ਦਿਨਾਂ ਤੋਂ ਠੀਕ ਨਹੀਂ ਚੱਲ ਰਹੀ। ਬੁੱਧਵਾਰ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜਨੀ ਸ਼ੁਰੂ ਹੋ ਗਈ। ਵੀਰਵਾਰ ਨੂੰ ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਗੁਰਦਾਸਪੁਰ ਜਾਣਾ ਸੀ, ਪਰ ਉਹ ਨਹੀਂ ਗਏ। ਜਿਸਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ, ਉਹ ਡਰਿੱਪ ‘ਤੇ ਹਨ। ਇਸ ਤੋਂ ਬਾਅਦ ਮਾਨ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਗਏ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਨੇ ਅੱਜ ਸ਼ਾਮ ਕੈਬਨਿਟ ਮੀਟਿੰਗ ਬੁਲਾਈ ਸੀ, ਪਰ ਆਖਰੀ ਸਮੇਂ ‘ਤੇ ਇਸਨੂੰ ਮੁਲਤਵੀ ਕਰ ਦਿੱਤਾ ਗਿਆ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















