Punjab ਦੇ 8 ਜ਼ਿਲ੍ਹਿਆਂ ਵਿੱਚ ਸ਼ੀਤ ਲਹਿਰ ਦੀ ਚੇਤਾਵਨੀ: ਧੁੰਦ ਵੀ ਪਵੇਗੀ
ਚੰਡੀਗੜ੍ਹ, 5 ਦਸੰਬਰ 2025 – ਪੰਜਾਬ (Punjab) ਅਤੇ ਚੰਡੀਗੜ੍ਹ ਵਿੱਚ ਸ਼ੀਤ ਲਹਿਰ ਚੱਲ ਰਹੀ ਹੈ। ਸਵੇਰ ਅਤੇ ਸ਼ਾਮ ਦਾ ਵੇਲੇ ਮੌਸਮ ਬਹੁਤ ਠੰਢਾ ਹੋ ਗਿਆ ਹੈ। ਅੱਜ ਪੰਜਾਬ ਦੇ 8 ਜ਼ਿਲ੍ਹਿਆਂ ਲਈ ਸ਼ੀਤ ਲਹਿਰ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਵੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ 0.6 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 1.6 ਡਿਗਰੀ ਘੱਟ ਹੈ।
ਫ਼ਰੀਦਕੋਟ ਸੂਬੇ ਵਿੱਚ ਸਭ ਤੋਂ ਠੰਢਾ ਰਿਹਾ ਹੈ, ਜਿੱਥੇ ਤਾਪਮਾਨ 3.2 ਡਿਗਰੀ ਦਰਜ ਕੀਤਾ ਗਿਆ। ਠੰਢ ਦੇ ਮੌਸਮ ਨੂੰ ਦੇਖਦੇ ਹੋਏ, ਚੰਡੀਗੜ੍ਹ ਸਿਹਤ ਵਿਭਾਗ ਨੇ ਲੋਕਾਂ ਨੂੰ ਵੱਧ ਤੋਂ ਵੱਧ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਜਾਰੀ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ, ਉੱਤਰੀ ਪੰਜਾਬ (Punjab) ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਉੱਪਰੀ ਹਵਾ ਵਿੱਚ ਇੱਕ ਪੱਛਮੀ ਗੜਬੜ ਸਰਗਰਮ ਹੋ ਗਈ ਹੈ। ਇਸ ਕਾਰਨ ਹਿਮਾਚਲ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਮੌਸਮ ਨੂੰ ਪ੍ਰਭਾਵਿਤ ਕਰਨਗੀਆਂ। ਇਸ ਦੌਰਾਨ, ਅੱਜ ਫਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ, ਮੋਗਾ, ਜਲੰਧਰ ਅਤੇ ਮੋਗਾ ਵਿੱਚ ਸ਼ੀਤ ਲਹਿਰ ਚੱਲੇਗੀ। ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 3.2 ਡਿਗਰੀ ਤੋਂ 8.6 ਡਿਗਰੀ ਤੱਕ ਰਹੇਗਾ।
ਮੌਸਮ ਵਿਭਾਗ ਦੇ ਅਨੁਸਾਰ, ਅਗਲੇ ਸੱਤ ਦਿਨਾਂ ਤੱਕ ਮੀਂਹ ਨਹੀਂ ਪਵੇਗਾ, ਅਤੇ ਮੌਸਮ ਖੁਸ਼ਕ ਰਹੇਗਾ। ਰਾਜ ਦੇ ਕੁਝ ਖੇਤਰਾਂ ਵਿੱਚ ਹਲਕੀ ਤੋਂ ਦਰਮਿਆਨੀ ਧੁੰਦ ਪੈ ਸਕਦੀ ਹੈ। ਥੋੜ੍ਹੇ ਜਿਹੇ ਬਦਲਾਅ ਦੇ ਨਾਲ ਅਗਲੇ ਤਿੰਨ ਦਿਨਾਂ ਤੱਕ ਰਾਤ ਦਾ ਤਾਪਮਾਨ ਲਗਭਗ ਇੱਕੋ ਜਿਹਾ ਰਹੇਗਾ। ਕੁਝ ਥਾਵਾਂ ‘ਤੇ ਵਧੇਰੇ ਠੰਢ ਪੈ ਸਕਦੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























