Punjab: ਕਰਨਲ ਬਾਠ ਕੁੱਟਮਾਰ ਮਾਮਲਾ: CBI ਵੱਲੋਂ ਚਾਰਜਸ਼ੀਟ ਦਾਖ਼ਲ
ਚੰਡੀਗੜ੍ਹ, 26 ਦਸੰਬਰ 2025 (ਵਿਸ਼ਵ ਵਾਰਤਾ) – ਸੀਬੀਆਈ (Punjab) ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੇ ਮਾਮਲੇ ‘ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਸੀਬੀਆਈ ਨੇ ਮੋਹਾਲੀ ਦੀ ਸੀਬੀਆਈ ਅਦਾਲਤ ਵਿੱਚ ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਹੈ। ਚਾਰਾਂ ਅਧਿਕਾਰੀਆਂ ‘ਤੇ ਕਈ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਵਿੱਚ ਗੰਭੀਰ ਸੱਟ ਪਹੁੰਚਾਉਣਾ ਅਤੇ ਗਲਤ ਢੰਗ ਨਾਲ ਰੋਕ ਲਗਾਉਣਾ ਸ਼ਾਮਲ ਹੈ। ਚਾਰਜਸ਼ੀਟ ਦੇ ਅਨੁਸਾਰ, ਇੰਸਪੈਕਟਰ ਰੋਨੀ ਸਿੰਘ ਇਸ ਮਾਮਲੇ ਵਿੱਚ ਮੁੱਖ ਦੋਸ਼ੀ ਹੈ। ਹਾਲਾਂਕਿ, ਚਾਰਜਸ਼ੀਟ ਵਿੱਚ ਕਤਲ ਦੀ ਕੋਸ਼ਿਸ਼ ਦਾ ਦੋਸ਼ ਸ਼ਾਮਲ ਨਹੀਂ ਹੈ।

ਸੀਬੀਆਈ ਨੇ ਕਰਨਲ ਪੁਸ਼ਪਿੰਦਰ ਬਾਠ ‘ਤੇ ਹਮਲੇ ਦੇ ਸਬੰਧ ਵਿੱਚ ਇੰਸਪੈਕਟਰ ਹਰਜਿੰਦਰ ਸਿੰਘ, ਸ਼ਮਿੰਦਰ ਸਿੰਘ, ਹੈਰੀ ਬੋਪਾਰਾਏ ਅਤੇ ਰੋਨੀ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਸੀ। ਐਫਆਈਆਰ ਵਿੱਚ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਧਾਰਾਵਾਂ 109 (ਕਤਲ ਦੀ ਕੋਸ਼ਿਸ਼), 310, 155(2) ਅਤੇ 117(2) (ਸਵੈ-ਇੱਛਾ ਨਾਲ ਸੱਟ ਪਹੁੰਚਾਉਣਾ), 126(2) (ਗਲਤ ਢੰਗ ਨਾਲ ਰੋਕ ਲਗਾਉਣਾ), ਅਤੇ 351(2) (ਅਪਰਾਧਿਕ ਧਮਕੀ) ਸ਼ਾਮਲ ਹਨ। ਬਾਅਦ ਵਿੱਚ ਜਾਂਚ ਦੌਰਾਨ ਇੱਕ ਹੋਰ ਇੰਸਪੈਕਟਰ ਦਾ ਨਾਮ ਵੀ ਸਾਹਮਣੇ ਆਇਆ, ਜਿਸਨੂੰ ਧਾਰਾ 299 ਅਤੇ 191 ਦੇ ਤਹਿਤ ਨਾਮਜ਼ਦ ਕੀਤਾ ਗਿਆ ਸੀ।
ਘਟਨਾ 13 ਤੇ 14 ਮਾਰਚ ਦੀ ਰਾਤ ਨੂੰ ਪਟਿਆਲਾ (Punjab) ਦੇ ਰਾਜਿੰਦਰਾ ਹਸਪਤਾਲ ਨੇੜੇ ਢਾਬੇ ਉੱਤੇ ਵਾਪਰੀ ਸੀ, ਜਿੱਥੇ ਗੱਡੀ ਪਾਰਕ ਕਰਨ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਨ ਦੇ ਦੋਸ਼ ਲੱਗੇ ਸਨ। ਹਲਕੀ ਇਸ ਤੋਂ ਬਾਅਦ ਪੁਲਿਸ ‘ਤੇ ਇਸ ਮਾਮਲੇ ‘ਚ ਕਾਰਵਾਈ ਵੀ ਨਾ ਕਰਨ ਦੇ ਦੋਸ਼ ਲੱਗੇ ਸਨ।
ਇਨ੍ਹਾਂ ਦੋਸ਼ਾਂ ਤੋਂ ਬਾਅਦ ਕਰਨਲ ਬਾਠ ਦਾ ਪਰਿਵਾਰ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਲੈ ਗਿਆ। ਅਦਾਲਤ ਨੇ ਪਹਿਲਾਂ ਇਸ ਦੀ ਜਾਂਚ ਚੰਡੀਗੜ੍ਹ ਪੁਲੀਸ ਅਤੇ ਫਿਰ ਸੀ ਬੀ ਆਈ ਨੂੰ ਸੌਂਪੀ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























