Punjab : ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੇ ਮਾਤਾ ਦਾ ਦਿਹਾਂਤ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ): ਮਰਹੂਮ ਪੰਜਾਬੀ ਕਮੇਡੀਅਨ ਜਸਵਿੰਦਰ ਭੱਲਾ ਦੀ ਮਾਤਾ ਹੁਣ ਇਸ ਦੁਨੀਆਂ ‘ਤੇ (Punjab) ਨਹੀਂ ਰਹੇ। 87 ਸਾਲ ਦੀ ਉਮਰ ‘ਚ ਮਾਤਾ ਸਤਵੰਤ ਕੌਰ ਦਾ ਦਿਹਾਂਤ ਹੋ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਸ਼ਾਮ ਬਲੋਂਗੀ ਵਿਖੇ ਕੀਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪ੍ਰਸਿੱਧ ਪੰਜਾਬੀ ਅਦਾਕਾਰ ਅਤੇ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਪਿਛਲੇ ਸਾਲ 22 ਅਗਸਤ ਨੂੰ ਇਸ ਦੁਨੀਆ ਨੂੰ ਅਲਵਿਦਾ ਆਖ ਗਏ। ਭੱਲਾ ਦਾ 65 ਸਾਲ ਦੀ ਉਮਰ ਵਿੱਚ ਬ੍ਰੇਨ ਸਟ੍ਰੋਕ ਕਾਰਨ ਦਿਹਾਂਤ ਹੋਇਆ ਸੀ। ਉਨ੍ਹਾਂ ਨੇ ‘ਛਣਕਾਟਾ’ ਤੇ ‘ਚਾਚਾ ਚਤਰਾ’ ਦੇ ਨਾਂਅ ਨਾਲ ਪ੍ਰਸਿੱਧੀ ਖੱਟੀ। ਉਨ੍ਹਾਂ ਕਈ ਪੰਜਾਬੀ ਫ਼ਿਲਮਾਂ ‘ਚ ਰੋਲ ਨਿਭਾਏ ਸਨ। ਇਸ ਤੋਂ ਇਲਾਵਾ ਜਸਵਿੰਦਰ ਭੱਲਾ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ ਬਤੌਰ ਲੈਕਚਰਾਰ ਵੀ ਸੇਵਾਵਾਂ ਨਿਭਾਈਆਂ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















