PUNJAB : ਨਸ਼ਿਆਂ ਖਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ ; ਪੰਜ ਮੈਂਬਰੀ ਹਾਈ ਪਾਵਰ ਕਮੇਟੀ ਦਾ ਗਠਨ
ਹਰਪਾਲ ਸਿੰਘ ਚੀਮਾ ਕਰਨਗੇ ਕਮੇਟੀ ਦੀ ਪ੍ਰਧਾਨਗੀ
ਚੰਡੀਗੜ੍ਹ, 27ਫਰਵਰੀ(ਵਿਸ਼ਵ ਵਾਰਤਾ) PUNJAB : ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰ ਦਿੱਤੀ ਹੈ। ਇਸਦੀ ਨਿਗਰਾਨੀ ਲਈ ਪੰਜ ਮੈਂਬਰੀ ਹਾਈ ਪਾਵਰ ਕਮੇਟੀ ਬਣਾਈ ਗਈ ਹੈ। ਕਮੇਟੀ ਦਾ ਕੰਮ ਨਸ਼ੇ ਸੰਬੰਧੀ ਕੀਤੀ ਜਾ ਰਹੀ ਕਾਰਵਾਈ ‘ਤੇ ਨਜ਼ਰ ਰੱਖਣਾ ਹੋਵੇਗਾ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਜਾ ਕੇ ਕੰਮ ਕਰੇਗੀ।ਕਮੇਟੀ ਵਿੱਚ ਪੰਜ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸ ਕਮੇਟੀ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਚੀਮਾ ਕਰਨਗੇ। ਕੈਬਨਿਟ ਮੰਤਰੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਸਿੰਘ ਭੁੱਲਰ ਅਤੇ ਤਰੁਨਪ੍ਰੀਤ ਸੋਂਧ ਕਮੇਟੀ ਦੇ ਮੈਂਬਰ ਹੋਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/