PUNJAB ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਭੂਪੇਸ਼ ਬਘੇਲ ਅੱਜ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਕਰਨਗੇ ਮੀਟਿੰਗ
ਚੰਡੀਗੜ੍ਹ, 1ਮਾਰਚ(ਵਿਸ਼ਵ ਵਾਰਤਾ) PUNJAB ਕਾਂਗਰਸ ਦੇ ਨਵ ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ (Bhupesh Baghel) ਆਪਣੇ ਦੋ ਦਿਨਾਂ ਦੌਰੇ ’ਤੇ ਹਨ। ਅੱਜ ਉਹ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨਗੇ ਅਤੇ ਸ਼ਾਮ ਨੂੰ ਦਿੱਲੀ ਰਵਾਨਾ ਹੋ ਜਾਣਗੇ। ਇਸ ਮੀਟਿੰਗ ਵਿੱਚ ਪਾਰਟੀ ਦੀ ਆਗਾਮੀ ਰਣਨੀਤੀ, ਸੰਗਠਨ ਵਿੱਚ ਸੁਧਾਰ ਅਤੇ 2022 ਦੀ ਵਿਧਾਨ ਸਭਾ ਚੋਣਾਂ ਵਿੱਚ ਹੋਈ ਹਾਰ ਦੀ ਸਮੀਖਿਆ ਕੀਤੀ ਜਾਵੇਗੀ। ਕਾਂਗਰਸ ਇਸ ਵਾਰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿੱਚ ਕੋਈ ਕਸਰ ਨਹੀਂ ਛੱਡਣਾ ਚਾਹੁੰਦੀ, ਇਸੇ ਕਰਕੇ ਬਘੇਲ ਦਾ ਇਹ ਦੌਰਾ ਬਹੁਤ ਹੀ ਅਹਿਮ ਮੰਨਿਆ ਜਾ ਰਿਹਾ ਹੈ। ਮੀਟਿੰਗ ਤੋਂ ਬਾਅਦ, ਉਹ ਰਾਤ 7:30 ਵਜੇ ਦਿੱਲੀ ਲਈ ਰਵਾਨਾ ਹੋ ਜਾਣਗੇ।
ਦੱਸ ਦਈਏ ਕਿ ਬੀਤੇ ਕੱਲ੍ਹ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਤੋਂ ਬਾਅਦ, ਉਨ੍ਹਾਂ ਨੇ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ, ਜਿਸ ਵਿੱਚ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/