Punjab ਕਾਂਗਰਸ ਦੇ ਨਵੇਂ ਪ੍ਰਧਾਨ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਹੋਣਗੇ ਨਤਮਸਤਕ
ਅੰਮ੍ਰਿਤਸਰ, 7 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪਰਗਟ ਸਿੰਘ 8 ਅਕਤੂਬਰ ਨੂੰ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚਣਗੇ, ਕਈ ਦਿਨਾਂ ਤੋਂ ਦਿੱਲੀ ‘ਚ ਹਨ। ਪਰਗਟ ਸਿੰਘ ਭਲਕੇ ਸਵੇਰੇ ਕਰੀਬ 9 ਵਜੇ ਅੰਮ੍ਰਿਤਸਰ ਪਹੁੰਚਣਗੇ। ਇਸ ਦੌਰਾਨ ਉਹ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਇਲਾਵਾ ਉਹ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਦੇ ਵੀ ਦਰਸ਼ਨ ਕਰਨਗੇ।
ਇਸ ਤੋਂ ਬਾਅਦ ਨਰਾਤਿਆਂ ਦੇ ਪਹਿਲੇ ਦਿਨ 11 ਅਕਤੂਬਰ ਨੂੰ ਪਰਗਟ ਸਿੰਘ ਕਾਂਗਰਸ ਦੇ ਨਵੇਂ ਪ੍ਰਧਾਨ ਦਾ ਅਹੁਦਾ ਸੰਭਾਲਣਗੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























