PUNJAB : ਇੰਚਾਰਜ ਦੇ ਬਦਲਦਿਆਂ ਹੀ ਕਾਂਗਰਸ ਦਾ ਪੰਜਾਬ ਪ੍ਰਧਾਨ ਬਦਲੇ ਜਾਣ ਦੀਆਂ ਚਰਚਾਵਾਂ ਨੇ ਫੜ੍ਹਿਆ ਜ਼ੋਰ
ਚੰਡੀਗੜ੍ਹ, 15ਫਰਵਰੀ(ਵਿਸ਼ਵ ਵਾਰਤਾ) PUNJAB : ਕਾਂਗਰਸ ਪਾਰਟੀ ਨੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਭੁਪੇਸ਼ ਬਘੇਲ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕੀਤਾ ਹੈ। ਜਿਸ ਤੋਂ ਬਾਅਦ ਕਾਂਗਰਸ ਦਾ ਪੰਜਾਬ ਪ੍ਰਧਾਨ ਬਦਲੇ ਜਾਣ ਦੀਆਂ ਚਰਚਾਵਾਂ ਜ਼ੋਰਾਂ ‘ਤੇ ਹਨ।
ਜ਼ਿਕਰਯੋਗ ਹੈ ਕਿ ਕਾਂਗਰਸ ਦੇ ਮੌਜੂਦਾ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿੱਚ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ, ਇਸ ਤੋਂ ਇਲਾਵਾ ਉਨ੍ਹਾਂ ਨੇ ਲੁਧਿਆਣਾ ਜ਼ਿਲ੍ਹੇ ਤੋਂ ਲੋਕ ਸਭਾ ਚੋਣਾਂ ਲੜੀਆਂ ਅਤੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ ਹਰਾਇਆ।
ਇਸ ਸਮੇਂ ਇੰਚਾਰਜ ਦੇ ਬਦਲਣ ਨਾਲ ਸੂਬਾ ਪ੍ਰਧਾਨ ਬਦਲੇ ਜਾਣ ਦੀ ਚਰਚਾ ਨੇ ਜ਼ੋਰ ਫੜਿਆ ਹੋਇਆ ਹੈ। ਜਿਸ ਦੇ ਚਲਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਪਾਰਟੀ ਦੇ ਸਾਹਮਣੇ ਇੱਕ ਵੱਡਾ ਚਿਹਰਾ ਹਨ, ਜਿਨ੍ਹਾਂ ਨੂੰ ਕਾਂਗਰਸ ਨੇ ਸੰਸਦ ਮੈਂਬਰ ਬਣਾ ਕੇ ਰਾਸ਼ਟਰੀ ਰਾਜਨੀਤੀ ਵਿੱਚ ਲਿਆਂਦਾ।
ਇਸ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਮੁਖੀ ਸੰਤੋਖ ਸਿੰਘ ਰੰਧਾਵਾ ਦੇ ਪੁੱਤਰ ਅਤੇ ਸੀਨੀਅਰ ਆਗੂ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਵੀ ਇਸ ਦੌੜ ਵਿੱਚ ਸ਼ਾਮਲ ਹਨ।
ਪਾਰਟੀ ਕੋਲ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਵਿਕਲਪ ਵੀ ਮੌਜੂਦ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/