Punjab ਕਾਂਗਰਸ ਵੱਲੋਂ ਲੁਧਿਆਣਾ ‘ਚ ਰੋਸ ਪ੍ਰਦਰਸ਼ਨ
– ਵੱਡੀ ਗਿਣਤੀ ‘ਚ ਪੁੱਜੇ ਕਾਂਗਰਸੀ ਆਗੂ

ਲੁਧਿਆਣਾ, 14 ਜੁਲਾਈ (ਵਿਸ਼ਵ ਵਾਰਤਾ): ਪੰਜਾਬ (Punjab) ਕਾਂਗਰਸ ਵੱਲੋਂ ਅੱਜ ਲੁਧਿਆਣਾ ਦੇ ਗਲਾਡਾ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਦੇ ਖਿਲਾਫ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇਸ ਧਰਨੇ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ। ਵੜਿੰਗ ਖੁਦ ਟਰੈਕਟਰ ਚਲਾ ਕੇ ਵਿਰੋਧ ਸਥਾਨ ‘ਤੇ ਪਹੁੰਚੇ। ਭਾਰੀ ਮੀਂਹ ਦੇ ਬਾਵਜੂਦ ਵੀ ਕਾਂਗਰਸ ਪਾਰਟੀ ਵਲੋਂ ਜਾਰੀ ਧਰਨੇ ‘ਚ ਵੱਡੀ ਗਿਣਤੀ ‘ਚ ਕਾਂਗਰਸੀ ਆਗੂ ਪੁੱਜੇ।
ਰਾਜਾ ਵੜਿੰਗ ਨੇ ਕਿਹਾ “ਜਿੰਨਾ ਚਿਰ ਧਰਨਾ ਜਾਰੀ ਰਹੇਗਾ, ਕੋਈ ਵੀ ਪੰਜਾਬੀ ਧਰਨੇ ਚੋ ਨਹੀਂ ਉਠੇਗਾ। ਜਿਹੜੇ ਲੋਕ ਮੀਂਹ ਵਿੱਚ ਗਿੱਲੇ ਹੋਣ ਜਾਂ ਆਪਣੇ ਕੱਪੜੇ ਗੰਦੇ ਹੋਣ ਤੋਂ ਡਰਦੇ ਹਨ, ਉਹ ਕਿਸਾਨ ਨਹੀਂ ਸਗੋਂ ਗੱਦਾਰ ਹਨ। ਵੜਿੰਗ ਨੇ ਕਿਹਾ- ਧਰਤੀ ਸਾਡੀ ਮਾਂ ਹੈ। ਅਸੀਂ ਇਸ ਲਈ ਹਰ ਲੜਾਈ ਲੜਾਂਗੇ।
ਦੱਸ ਦਈਏ ਕਿ ਪੰਜਾਬ ਸਰਕਾਰ ਦੀ ਇਸ ਨੀਤੀ ਦਾ ਉਦੇਸ਼ 40,000 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਨੂੰ ਐਕੁਆਇਰ ਕਰਕੇ ਯੋਜਨਾਬੱਧ ਸ਼ਹਿਰੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਦੇ ਤਹਿਤ, ਵਿਕਸਤ ਰਿਹਾਇਸ਼ੀ ਅਤੇ ਵਪਾਰਕ ਪਲਾਟ ਕਿਸਾਨਾਂ ਨੂੰ ਦਿੱਤੀ ਗਈ ਜ਼ਮੀਨ ਦੇ ਬਦਲੇ ਵਾਪਸ ਕਰ ਦਿੱਤੇ ਜਾਣਗੇ।
ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਨੀਤੀ ਕਿਸਾਨਾਂ ਲਈ ਇੱਕ ਲਾਭਦਾਇਕ ਸੌਦਾ ਹੈ; ਇਹ ਉਨ੍ਹਾਂ ਨੂੰ ਆਰਥਿਕ ਮਜ਼ਬੂਤੀ ਦੇਵੇਗੀ ਅਤੇ ਉਨ੍ਹਾਂ ਦੀ ਜ਼ਮੀਨ ਵੀ ਸੁਰੱਖਿਅਤ ਰਹੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























