Punjab ਕਾਂਗਰਸ ਅੱਜ ਚੋਣ ਕਮਿਸ਼ਨ ਵਿਰੁੱਧ ਕਰੇਗੀ ਰੋਸ ਪ੍ਰਦਰਸ਼ਨ
– ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ
ਚੰਡੀਗੜ੍ਹ, 25 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ਵਿੱਚ ਚੋਣ ਕਮਿਸ਼ਨ ਵਿਰੁੱਧ ਰੋਸ ਪ੍ਰਦਰਸ਼ਨ ਲਈ ਅੱਜ ਸੜਕਾਂ ‘ਤੇ ਉਤਰੇਗੀ। ਚੋਣ ਕਮਿਸ਼ਨ ਦਫ਼ਤਰ ਵੱਲ ਮਾਰਚ ਕੀਤਾ ਜਾਵੇਗਾ। ਪਾਰਟੀ ਦੇ ਆਗੂ ਅਤੇ ਵਰਕਰ ਕਾਂਗਰਸ ਇੰਚਾਰਜ ਸਚਿਨ ਪਾਇਲਟ ਦੀ ਅਗਵਾਈ ਵਿੱਚ ਹਿੱਸਾ ਲੈਣਗੇ। ਇਹ ਮਾਰਚ ਸਵੇਰੇ 11 ਵਜੇ ਸੈਕਟਰ 17 ਵਿੱਚ ਆਰਬੀਆਈ ਦਫ਼ਤਰ ਨੇੜੇ ਸ਼ੁਰੂ ਹੋਵੇਗਾ ਅਤੇ ਚੋਣ ਕਮਿਸ਼ਨ ਦਫ਼ਤਰ ਵੱਲ ਵਧੇਗਾ।
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਮਾਰਚ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਇਹ ਮਾਰਚ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ, ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰਨ ਅਤੇ ਉਨ੍ਹਾਂ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਲਈ ਕੀਤਾ ਜਾ ਰਿਹਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























