Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !
ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਜਿਵੇਂ-ਜਿਵੇਂ ਨੇੜੇ ਆ ਰਿਹਾ ਹੈ, ਪੰਜਾਬ ਕਾਂਗਰਸ ਵਿੱਚ ਕਾਟੋ-ਕਲੇਸ਼ ਵੀ ਵਧ ਰਿਹਾ ਹੈ। ਪਹਿਲਾਂ ਇਹ ਧੜੇਬੰਦੀ ਵੱਡੇ ਲੀਡਰਾਂ ਤੱਕ ਹੀ ਸਮੇਤ ਸੀ, ਪਰ ਹ ਇਹ ਧੜੇਬੰਦੀ ਪਾਰਟੀ ਵਰਕਰਾਂ ਤੱਕ ਪਹੁੰਚ ਗਈ ਹੈ। ਬੀਤੇ ਦਿਨ ਪਟਿਆਲਾ ਅਤੇ ਸੰਗਰੂਰ ਦੀਆਂ ਘਟਨਾਵਾਂ ਤੋਂ ਇਹ ਸਾਫ਼ ਝਲਕ ਰਿਹਾ ਹੈ ਕਿ ਪਾਰਟੀ ਦੇ ਅੰਦਰ ਧੜੇਬੰਦੀ ਕਿਸ ਕਦਰ ਹਾਵੀ ਹੋ ਚੁੱਕੀ ਹੈ। ਸਭ ਤੋਂ ਵੱਧ ਹੈਰਾਨੀ ਦੀ ਗੱਲ ਹੈ ਪਟਿਆਲਾ ਦੀ ਘਟਨਾ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦੀ ਮੌਜੂਦਗੀ ਵਿਚ ਹੋਈ।
ਬੀਤੇ ਦਿਨ ਪਟਿਆਲਾ ‘ਚ ਕਾਂਗਰਸ ਪਾਰਟੀ ਦੇ ਵਰਕਰਾਂ ਨੇ ਚਰਨਜੀਤ ਚੰਨੀ ਦੇ ਹੱਕ ‘ਚ ਰਾਜਾ ਵੜਿੰਗ ਦੇ ਸਾਹਮਣੇ ਆਪਣਾ ਵਿਰੋਧ ਪ੍ਰਦਰਸ਼ਨ ਕੀਤਾ ਤੇ ਇਸ ਦੌਰਾਨ ਪੰਜਾਬ ਕਾਂਗਰਸ ਦੇ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦੀ ਮੌਜੂਦ ਹਨ। ਇਸ ਤੋਂ ਬਾਅਦ ਸੰਗਰੂਰ ‘ਚ ਵੀ ਇਹੋ ਕੁਝ ਹੋਇਆ, ਉੱਥੇ ਤਾਂ ਹਾਲਤ ਇਸ ਕਦਰ ਵਿਗੜ ਗਏ ਕਿ ਕਾਂਗਰਸੀ ਵਰਕਰ ਇੱਕ-ਦੂਜੇ ਦੇ ਸਾਹਮਣੇ ਹੋ ਗਏ।
ਉੱਥੇ ਦੀ ਦੂਜੇ ਪਾਸੇ ਪਟਿਆਲਾ ਦੇ ਘਨੌਰ ਹਲਕੇ ਤੋਂ ਮੁਅੱਤਲ ਕੀਤੇ ਗਏ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਚੰਨੀ ਖੁਦ ਮਿਲਣ ਪਹੁੰਚੇ, ਉਨ੍ਹਾਂ ਨਾਲ ਮੁਲਾਕਾਤ ਤੋਂ ਬਾਅਦ ਜਲਾਲਪੁਰ ਨੇ ਕਿਹਾ ਕਿ ਰਾਜਾ ਵੜਿੰਗ ਦਾ ਜਾਣਾ ਹੁਣ ਤੈਅ ਹੈ। ਜਲਾਲਪੁਰ ਨੇ ਕਿਹਾ ਕਿ ਭੁਪੇਸ਼ ਬਘੇਲ ਨੇ ਪੂਰੀ ਕਾਂਗਰਸ ਲੀਡਰਸ਼ਿਪ ਨਾਲ ਗੱਲ ਕਰਨ ਤੋਂ ਬਾਅਦ ਕਿਹਾ ਸੀ ਕਿ ਮੁਖੀ ਨੂੰ ਬਦਲਣਾ ਕੋਈ ਖੇਡ ਨਹੀਂ ਹੈ, ਪਰ ਵੜਿੰਗ ਹੁਣ ਮੁਖੀ ਨਹੀਂ ਰਹਿਣਗੇ।
ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਨੂੰ ਮੁੜ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਕਾਫੀ ਖਫਾ ਹਨ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਧੜਾ ਸਿੱਧੇ ਰੂਪ ਵਿੱਚ ਵੜਿੰਗ ਦਾ ਵਿਰੋਧ ਕਰ ਰਿਹਾ ਹੈ। ਪਰ ਫੇਰ ਵੀ ਅਜੇ ਹਾਈਕਮਾਂਡ ਰਾਜਾ ਵੜਿੰਗ ਦੇ ਹੱਕ ‘ਚ ਡਟਿਆ ਹੋਇਆ ਹੈ ਅਤੇ ਉਸ ਨੂੰ ਅਹੁਦੇ ਤੋਂ ਲਾਂਭੇ ਨਹੀਂ ਕਰ ਰਿਹਾ। ਇਹੀ ਕਾਰਨ ਹੈ ਇੰਚਾਰਜ ਭੂਪੇਸ਼ ਬਘੇਲ ਵੱਲੋਂ ਪੰਜਾਬ ‘ਚ ਜੋ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਉਨ੍ਹਾਂ ਤੋਂ ਚੰਨੀ ਧੜੇ ਨੇ ਦੂਰੀ ਬਣਾਈ ਹੋਈ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















