PUNJAB : ਚਿੱਟੇ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ ਦਾ ਸਾਥੀ ਪੁਲਿਸ ਨੇ ਕੀਤਾ ਕਾਬੂ ; ਕੱਲ੍ਹ ਨੂੰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ, 21ਅਪ੍ਰੈਲ(ਵਿਸ਼ਵ ਵਾਰਤਾ) PUNJAB : ਬਠਿੰਡਾ ਵਿਖੇ ਥਾਰ ਵਿੱਚੋਂ ਚਿੱਟੇ ਸਮੇਤ ਫੜੀ ਗਈ ਸਾਬਕਾ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਦੇ ਸਾਥੀ ਬਲਵਿੰਦਰ ਸਿੰਘ ਉਰਫ਼ ਸੋਨੂੰ ਨੂੰ ਬਠਿੰਡਾ ਪੁਲਿਸ ਨੇ ਕਾਬੂ ਕਰ ਲਿਆ ਹੈ। ਬਠਿੰਡਾ ਪੁਲਿਸ ਕਥਿਤ ਆਰੋਪੀ ਬਲਵਿੰਦਰ ਸਿੰਘ ਦੀ ਭਾਲ ‘ਚ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਪੁਲਿਸ ਨੇ ਬਲਵਿੰਦਰ ਨੂੰ ਮੋਹਾਲੀ ਤੋਂ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਬਲਵਿੰਦਰ ਨੂੰ ਕੱਲ੍ਹ ਮੰਗਲਵਾਰ ਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਇਹ ਮਾਮਲਾ ਉਦੋਂ ਸਾਹਮਣੇ ਆਇਆ ਸੀ ਜਦੋਂ ਬਠਿੰਡਾ ਦੇ ਰਿੰਗ ਰੋਡ ਤੋਂ 17.71 ਗ੍ਰਾਮ ਚਿੱਟੇ ਨਾਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਬੀਤੇ ਦਿਨੀਂ ਅਦਾਲਤ ਨੇ ਅਮਨਦੀਪ ਕੌਰ ਨੂੰ 22 ਅਪ੍ਰੈਲ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਸੀ। ਅਮਨਦੀਪ ਕੌਰ ਦੇ ਡਰੱਗ ਤਸਕਰੀ ਮਾਮਲੇ ਵਿੱਚ ਪੁਲਿਸ ਨੇ ਉਸ ਦੇ ਸਾਥੀ ਬਲਵਿੰਦਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਸੀ। ਬਲਵਿੰਦਰ ਸਿੰਘ ਉਰਫ਼ ਸੋਨੂੰ ਮਹਿਲਾ ਕਾਂਸਟੇਬਲ ‘ਤੇ ਇਲਜ਼ਾਮ ਲਗਾਉਣ ਵਾਲੀ ਗੁਰਪ੍ਰੀਤ ਕੌਰ ਦਾ ਪਤੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























