Punjab : ਜ਼ੀਰਕਪੁਰ ਪੁਲਿਸ ਦੀ ਵੱਡੀ ਕਾਰਵਾਈ
– ਕ੍ਰਿਕਟ ਸੱਟੇਬਾਜ਼ੀ ਅਤੇ ਧੋਖਾਧੜੀ ਦੇ ਦੋਸ਼ ਹੇਠ ਤਿੰਨ ਵਿਅਕਤੀ ਕੀਤੇ ਕਾਬੂ
– ਭਾਰੀ ਮਾਤਰਾ ‘ਚ ਚੈੱਕ ਬੁੱਕਾਂ, ਮੋਬਾਈਲ ਤੇ ATM ਜ਼ਬਤ
ਚੰਡੀਗੜ੍ਹ, 21 ਫਰਵਰੀ 2026 (ਵਿਸ਼ਵ ਵਾਰਤਾ) – ਜ਼ੀਰਕਪੁਰ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਸੱਟੇਬਾਜ਼ੀ ਅਤੇ ਧੋਖਾਧੜੀ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਕ੍ਰਿਕਟ ਮੈਚਾਂ ਵਿੱਚ ਵੱਧ ਮੁਨਾਫ਼ੇ ਦਾ ਲਾਲਚ ਦੇ ਕੇ ਆਮ ਲੋਕਾਂ ਨਾਲ ਧੋਖਾਧੜੀ ਕਰਦੇ ਸਨ
ਜਾਂਚ ਅਧਿਕਾਰੀ ਗੁਰਨਾਮ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਟੀਮ ਪਟਿਆਲਾ ਚੌਂਕ ਨੇੜੇ ਗਸ਼ਤ ‘ਤੇ ਸੀ, ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਫਲੈਟ ਨੰਬਰ 441, ਬਲਾਕ ਡੀ-3, ਪੈਂਟਾ ਹੋਮਜ ਜ਼ੀਰਕਪੁਰ ਵਿੱਚ ਰਹਿੰਦੇ ਤਿੰਨ ਵਿਅਕਤੀ ਕ੍ਰਿਕਟ ਮੈਚਾਂ ਦੇ ਨਾਂ ‘ਤੇ ਲੋਕਾਂ ਨੂੰ ਵੱਧ ਕਮਾਈ ਦਾ ਲਾਲਚ ਦੇ ਕੇ ਰਕਮ ਆਪਣੇ ਬੈਂਕ ਖਾਤਿਆਂ ਵਿੱਚ ਮੰਗਵਾ ਰਹੇ ਹਨ ਅਤੇ ਬਾਅਦ ਵਿੱਚ ਰਕਮ ਹੜਪ ਕਰ ਲੈਂਦੇ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਟਿਕਾਣੇ ‘ਤੇ ਛਾਪਾ ਮਾਰਿਆ
ਇਸ ਦੌਰਾਨ ਤਿੰਨ ਵਿਅਕਤੀ ਮੁਹੰਮਦ ਸਾਹ ਆਲਮ, ਮੁਹੰਮਦ ਸਾਹ ਨਵਾਜ ਸਮਸੀ ਅਤੇ ਕਰਨ ਗੌਰਵ ਨੂੰ ਕਾਬੂ ਕਰਕੇ ਉਨ੍ਹਾਂ ਦੇ ਖ਼ਿਲਾਫ ਜੂਆ ਕਾਨੂੰਨ ਦੀਆਂ ਧਾਰਾਵਾਂ 3 ਅਤੇ 4 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 318(4) ਹੇਠ ਕੇਸ ਦਰਜ ਕੀਤਾ ਹੈ। ਪੁਲਿਸ ਅਨੁਸਾਰ ਮੌਕੇ ਤੇ ਭਾਰੀ ਮਾਤਰਾ ਵਿੱਚ ਮੋਬਾਇਲ ਫੋਨ ਏਟੀਐਮ ਕਾਰਡ ਅਤੇ ਚੈੱਕ ਬੁੱਕ ਵੀ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਦੀ ਵਰਤੋਂ ਇਸ ਗੈਰ-ਕਾਨੂੰਨੀ ਧੰਦੇ ਲਈ ਕੀਤੀ ਜਾ ਰਹੀ ਸੀ। ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























