Punjab Cricket League ਨੂੰ ਮਿਲੀ ਪ੍ਰਵਾਨਗੀ
– ਪੰਜਾਬ ‘ਚ ਆਈਪੀਐਲ ਦੀ ਤਰਜ਼ ‘ਤੇ ਹੋਵੇਗਾ ਲੀਗ ਦਾ ਆਯੋਜਨ
ਚੰਡੀਗੜ੍ਹ,13 ਫਰਵਰੀ 2026 (ਵਿਸ਼ਵ ਵਾਰਤਾ): ਆਈ.ਪੀ.ਐੱਲ. ਦੀ ਤਰਜ਼ ‘ਤੇ ਹੁਣ ਪੰਜਾਬ ਵਿੱਚ ‘ਪੰਜਾਬ ਕ੍ਰਿਕਟ ਲੀਗ’ ਕਰਵਾਈ ਜਾਵੇਗੀ। ਇਸ ਦੇ ਲਈ ਪੰਜਾਬ ਸਰਕਾਰ ਨੇ ਪੂਰੀ ਤਿਆਰੀ ਕਰ ਲਈ ਹੈ। ਲੀਗ ਕਰਵਾਉਣ ਦੀ ਮਨਜ਼ੂਰੀ ਸੀ.ਐੱਮ. ਭਗਵੰਤ ਮਾਨ ਵੱਲੋਂ ਦੇ ਦਿੱਤੀ ਗਈ ਹੈ। ਸੀ.ਐੱਮ. ਭਗਵੰਤ ਮਾਨ ਨੇ ਇਸ ਸਬੰਧੀ ਸੋਸ਼ਲ ਮੀਡੀਆ ਅਕਾਊਂਟ ‘ਐਕਸ’ (X) ‘ਤੇ ਇਕ ਪੋਸਟ ਸਾਂਝੀ ਕੀਤੀ ਹੈ।

ਉਨ੍ਹਾਂ ਕਿਹਾ ਕਿ “ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਕੌਮਾਂਤਰੀ ਪੱਧਰ ‘ਤੇ ਲੈ ਕੇ ਜਾਣ ਲਈ ਅਸੀਂ ਵਿਸ਼ੇਸ਼ ਉਪਰਾਲੇ ਕਰ ਰਹੇ ਹਾਂ। ਜਿਸ ਦੇ ਚੱਲਦੇ ਪੰਜਾਬ ‘ਚ IPL ਦੀ ਤਰਜ਼ ‘ਤੇ ‘ਪੰਜਾਬ ਕ੍ਰਿਕਟ ਲੀਗ’ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਤਾਂ ਜੋ ਨੌਜਵਾਨਾਂ ਨੂੰ ਵੱਧ ਤੋਂ ਵੱਧ ਖੇਡ ਮੈਦਾਨਾਂ ਨਾਲ ਜੋੜਿਆ ਜਾ ਸਕੇ।”

ਮਿਲੀ ਜਾਣਕਾਰੀ ਅਨੁਸਾਰ ਇਹ ਇੰਡੀਅਨ ਪ੍ਰੀਮੀਅਰ ਲੀਗ (IPL) ਦੀ ਤਰਜ਼ ‘ਤੇ ਹੋਵੇਗਾ, ਜਿਸ ਵਿੱਚ ਜ਼ਿਲ੍ਹਾ ਅਤੇ ਖੇਤਰੀ ਟੀਮਾਂ (ਜਿਵੇਂ ਕਿ ਮਾਝਾ, ਦੋਆਬਾ, ਮਾਲਵਾ, ਆਦਿ) ਸ਼ਾਮਲ ਕੀਤੀਆਂ ਜਾਣਗੀਆਂ। ਪੰਜਾਬ ਸਰਕਾਰ ਇਸ ਲੀਗ ਦਾ ਆਯੋਜਨ ਕਰਨ ਲਈ ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਨਾਲ ਤਾਲਮੇਲ ਕਰੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















