Punjab: ਕ੍ਰਿਕਟਰ ਅਭਿਸ਼ੇਕ ਸ਼ਰਮਾ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 8 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਸੱਚਖੰਡ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ। ਅਭਿਸ਼ੇਕ ਸ਼ਰਮਾ ਆਪਣੀ ਮਾਂ ਦੇ ਨਾਲ ਪਹਿਲਾਂ ਗੋਲਡਨ ਟੈਂਪਲ ਪਹੁੰਚੇ।
ਭਾਰਤੀ ਕ੍ਰਿਕਟਰ ਅਭਿਸ਼ੇਕ ਸ਼ਰਮਾ ਨੇ ਸਭ ਤੋਂ ਪਹਿਲਾਂ ਸੱਚਖੰਡ ਦਰਬਾਰ ਸਾਹਿਬ ਗਏ, ਜਿੱਥੇ ਗੁਰਦੁਆਰਾ ਸਾਹਿਬ ਦੀ ਪਰਿਕਰਮਾਂ ਵਿੱਚ ਉਨ੍ਹਾਂ ਨੇ ਕੁਝ ਸਮਾਂ ਬਿਤਾਇਆ ਅਤੇ ਮੱਥਾ ਟੇਕਿਆ। ਇਸ ਤੋਂ ਬਾਅਦ, ਉਹ ਗੁਰਦੁਆਰਾ ਸ਼ਹੀਦਾਂ ਸਾਹਿਬ ਪਹੁੰਚੇ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।






















