• Latest
  • Trending
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

1 day ago
ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

43 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

1 hour ago
US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

2 hours ago
ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

ਅੰਮ੍ਰਿਤਸਰ ਸੂਰਮਾਜ਼ ਨੇ ਲੁਧਿਆਣਾ ਲਾਇਨਜ਼ ਨੂੰ ਹਰਾ ਕੇ ਜਿੱਤਿਆ ਪਹਿਲਾ ‘ਸ਼ੇਰ-ਏ-ਪੰਜਾਬ ਟੀ-20’ ਖਿਤਾਬ

2 hours ago
ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

ਬੱਚਿਆਂ ਨਾਲ ਭਰੀ ਸਕੂਲ ਬੱਸ PRTC ਬੱਸ ਨਾਲ ਟਕਰਾਈ ; ਡਰਾਈਵਰ ਸਮੇਤ 10 ਤੋਂ ਵੱਧ ਜ਼ਖ਼ਮੀ

2 hours ago
ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਫਿਰੌਤੀ ਦੇ ਮਾਮਲੇ ਵਿੱਚ ਪਹਿਲੀ ਵਾਰ ਇੱਕ ਪੰਜਾਬੀ ਔਰਤ ਗ੍ਰਿਫ਼ਤਾਰ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਮੁੰਬਈ ਵਿੱਚ ਹਿੰਦੀ ਦਿਵਸ 2026 ਦਾ ਉਦਘਾਟਨ ਕਰਨਗੇ

2 hours ago
ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

ਚੀਨ ਦੇ ਹੈਨਾਨ ਸੂਬੇ ਵਿੱਚ ਭਾਰੀ ਮੀਂਹ ਕਾਰਨ 31,000 ਤੋਂ ਵੱਧ ਲੋਕਾਂ ਨੂੰ ਪਹੁੰਚਾਇਆ ਗਿਆ ਸੁਰੱਖਿਅਤ ਥਾਵਾਂ ‘ਤੇ

4 hours ago
Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

Womens Asia Cup : ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

4 hours ago
ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ 5 ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

4 hours ago
ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

ਤੁਹਾਡੇ ਬੈਂਕ ਖਾਤੇ ਤੋਂ ਟ੍ਰਾਂਸੈਕਸ਼ਨਾਂ ‘ਤੇ ਲੱਗ ਸਕਦੀ ਹੈ ਰੋਕ; RBI ਵੱਲੋਂ ਅਹਿਮ ਜਾਣਕਾਰੀ

4 hours ago
Hindi News
English News
Monday, September 14, 2026
No Result
View All Result
32 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

September 13, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

Punjab ਨੂੰ ਕੇਂਦਰੀ ਪੂਲ ਵਿੱਚੋਂ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸੌਂਦ

– ਕੇਂਦਰ ਸਰਕਾਰ, ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸਦਾ ਬਣਦਾ ਪੂਰਾ ਹਿੱਸਾ ਤੁਰੰਤ ਜਾਰੀ ਕਰਨਾ ਯਕੀਨੀ ਬਣਾਵੇ: ਸੌਂਦ
– ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ; ਪਛਵਾੜਾ ਖਾਣ ਕੋਲੇ ਦੀ ਲੋੜੀਂਦੀ ਉਪਲਬਧਤਾ ਨੂੰ ਬਣਾ ਰਹੀ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ
– ਤਲਵੰਡੀ ਸਾਬੋ ਅਤੇ ਰਾਜਪੁਰਾ ਵਿਚਲੇ ਪ੍ਰਾਈਵੇਟ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਘਾਟ ਕੋਲ ਇੰਡੀਆ ਨਾਲ ਸਬੰਧਤ: ਤਰੁਨਪ੍ਰੀਤ ਸਿੰਘ ਸੌਂਦ
– ਪੀ.ਐਸ.ਪੀ.ਸੀ.ਐਲ. ਦੀ ਟੀਮ ਨੇ ਤਕਨੀਕੀ ਖ਼ਰਾਬੀ ਵਾਲਾ ਇੱਕ ਯੂਨਿਟ ਕਰਵਾਇਆ ਚਾਲੂ; ਬਾਕੀ ਯੂਨਿਟਾਂ ਨੂੰ ਵੀ ਜਲਦ ਚਾਲੂ ਕਰਨ ਦੇ ਯਤਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੂਬੇ ਦੇ ਲੋਕਾਂ ਨੂੰ ਬਿਜਲੀ ਦੀ ਮੌਜੂਦਾ ਸਥਿਤੀ ਬਾਰੇ ਜਾਣੂ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਨੂੰ ਇਸ ਸਮੇਂ ਕੇਂਦਰੀ ਪਾਵਰ ਪੂਲ ਵਿੱਚੋਂ ਆਪਣੇ ਹਿੱਸੇ ਦੇ ਮੁਕਾਬਲੇ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ।

ਪੰਜਾਬ ਦੇ ਖੇਤੀਬਾੜੀ ਸੈਕਟਰ ਲਈ ਨਿਰਵਿਘਨ ਬਿਜਲੀ ਸਪਲਾਈ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਸਾਡੇ ਕਿਸਾਨਾਂ ਤੇ ਸੂਬੇ ਦੀ ਆਰਥਿਕਤਾ ਲਈ ਢੁਕਵੀਂ ਅਤੇ ਨਿਰਵਿਘਨ ਬਿਜਲੀ ਸਪਲਾਈ ਬੇਹੱਦ ਜ਼ਰੂਰੀ ਹੈ, ਜਿਸ ਕਰਕੇ ਕੇਂਦਰ ਨੂੰ ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸ ਦਾ ਬਣਦਾ ਹਿੱਸਾ ਤੁਰੰਤ ਜਾਰੀ ਕਰਨਾ ਚਾਹੀਦਾ ਹੈ।”

ਬਿਜਲੀ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਬਿਜਲੀ ਮੰਤਰੀ ਨੂੰ ਲਿਖਤੀ ਪੱਤਰ ਰਾਹੀਂ ਵੀ ਅਪੀਲ ਕੀਤੀ ਹੈ ਕਿ ਉਹ ਪੰਜਾਬ ਨੂੰ ਕੇਂਦਰੀ ਪਾਵਰ ਪੂਲ ਵਿੱਚੋਂ ਉਸ ਦਾ ਬਣਦਾ ਪੂਰਾ ਹਿੱਸਾ ਤੁਰੰਤ ਮਿਲਣਾ ਯਕੀਨੀ ਬਣਾਉਣ।

ਕੋਲੇ ਦੀ ਘਾਟ ਸਬੰਧੀ ਝੂਠੀਆਂ ਅਫ਼ਵਾਹਾਂ ਨੂੰ ਸਿਰੇ ਤੋਂ ਨਕਾਰਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੇ ਥਰਮਲ ਪਾਵਰ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ ਪੰਜਾਬ ਨੇ ਪਛਵਾੜਾ ਕੋਲਾ ਖਾਣ ਨੂੰ ਪਹਿਲਾਂ ਹੀ ਚਾਲੂ ਕਰ ਲਿਆ ਗਿਆ ਸੀ, ਜਿਸ ਨਾਲ ਸਰਕਾਰੀ ਬਿਜਲੀ ਉਤਪਾਦਨ ਪਲਾਂਟਾਂ ਵਾਸਤੇ ਕੋਲੇ ਦੀ ਢੁਕਵੀਂ ਉਪਲਬਧਤਾ ਯਕੀਨੀ ਬਣੀ ਹੈ।”

ਉਨ੍ਹਾਂ ਕਿਹਾ, “ਪੰਜਾਬ ਨੇ ਆਪਣੀ ਪਛਵਾੜਾ ਕੋਲਾ ਖਾਣ ਵਿੱਚੋਂ ਸਪਲਾਈ ਚਾਲੂ ਕੀਤੀ ਹੋਈ ਹੈ ਅਤੇ ਹੁਣ ਸਾਡੇ ਕੋਲ ਲੋੜੀਂਦਾ ਕੋਲਾ ਉਪਲਬਧ ਹੈ। ਉਨ੍ਹਾਂ ਕਿਹਾ ਕਿ ਅਸਲ ਮੁੱਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਨੂੰ ਕੋਲੇ ਦੀ ਸਪਲਾਈ ਦਾ ਹੈ, ਜਿਸ ਲਈ ਕੋਲ ਇੰਡੀਆ ਜ਼ਿੰਮੇਵਾਰ ਹੈ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਤਲਵੰਡੀ ਸਾਬੋ ਅਤੇ ਰਾਜਪੁਰਾ ਦੇ ਨਿੱਜੀ ਥਰਮਲ ਪਾਵਰ ਪਲਾਂਟ ਕੋਲਾ ਸਪਲਾਈ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ, ਜੋ ਕੋਲ ਇੰਡੀਆ ਦਾ ਜ਼ਿੰਮਾ ਹੈ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਵਿੱਚ 10 ਥਰਮਲ ਬਿਜਲੀ ਉਤਪਾਦਨ ਯੂਨਿਟ ਹਨ, ਜਿਨ੍ਹਾਂ ਵਿੱਚ ਲਹਿਰਾ ਮੁਹੱਬਤ ਅਤੇ ਰੋਪੜ ਵਿਖੇ ਚਾਰ-ਚਾਰ ਯੂਨਿਟ ਅਤੇ ਗੋਇੰਦਵਾਲ ਸਾਹਿਬ ਵਿਖੇ ਦੋ ਯੂਨਿਟ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਾਵਰ ਪਲਾਂਟ ਪ੍ਰਾਈਵੇਟ ਕੰਪਨੀਆਂ ਵੱਲੋਂ ਚਲਾਏ ਜਾ ਰਹੇ ਹਨ।
ਉਨ੍ਹਾਂ ਕਿਹਾ, “ਸਾਡੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਵੱਲੋਂ ਇੱਕ ਯੂਨਿਟ ਵਿੱਚ ਆਈ ਤਕਨੀਕੀ ਖ਼ਰਾਬੀ ਨੂੰ ਠੀਕ ਕਰ ਲਿਆ ਗਿਆ ਹੈ। ਸਾਡੀ ਸਰਕਾਰ ਅਤੇ ਪੀ.ਐਸ.ਪੀ.ਸੀ.ਐਲ. ਬਿਜਲੀ ਦੀ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਥਰਮਲ ਪਾਵਰ ਪਲਾਂਟਾਂ ਦੇ ਬਾਕੀ ਯੂਨਿਟਾਂ ਨੂੰ ਵੀ ਜਲਦ ਤੋਂ ਜਲਦ ਬਹਾਲ ਕਰਨ ਦੇ ਯਤਨ ਜਾਰੀ ਹਨ।”

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੁਹਰਾਇਆ ਕਿ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਖ਼ਾਸ ਕਰਕੇ ਵੱਧ ਮੰਗ ਵਾਲੇ ਸਮੇਂ ਦੌਰਾਨ ਲੋੜੀਂਦੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ।

ਇਸ ਮੌਕੇ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਡਾ. ਬਸੰਤ ਗਰਗ ਅਤੇ ਡਾਇਰੈਕਟਰ (ਉਤਪਾਦਨ) ਇੰਜੀ. ਪੁਨਰਦੀਪ ਸਿੰਘ ਬਰਾੜ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ 'Nova' 25 ਸਤੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ ਵਾਰਤਾ): ਅਭਿਨੇਤਰੀ ਰਾਈਜ਼ਾ ਵਿਲਸਨ ਦੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

by Navjot
September 14, 2026
0

ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ     ਇਸਲਾਮਾਬਾਦ, 14 ਸਤੰਬਰ (ਵਿਸ਼ਵ ਵਾਰਤਾ)...

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ

by Navjot
September 14, 2026
0

US Open : ਅਲੈਗਜ਼ੈਂਡਰ ਜ਼ਵੇਰੇਵ ਨੇ ਪਹਿਲੀ ਵਾਰ ਜਿੱਤਿਆ ਯੂਐਸ ਓਪਨ ਦਾ ਖਿਤਾਬ ; ਫਾਈਨਲ ਵਿੱਚ ਬੇਨ ਸ਼ੈਲਟਨ ਨੂੰ ਹਰਾਇਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

by Navjot
September 14, 2026
0

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ 'Nova' 25 ਸਤੰਬਰ ਨੂੰ ਹੋਵੇਗੀ ਰਿਲੀਜ਼  ਚੇਨਈ, 14 ਸਤੰਬਰ (ਵਿਸ਼ਵ ਵਾਰਤਾ): ਅਭਿਨੇਤਰੀ ਰਾਈਜ਼ਾ ਵਿਲਸਨ ਦੀ...

Most Popular

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ

by Navjot
2 weeks ago
0

ਅਫਗਾਨਿਸਤਾਨ ਵਿਰੁੱਧ 3 ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ; ਸ਼੍ਰੇਅਸ ਅਈਅਰ ਸੰਭਾਲਣਗੇ ਟੀਮ ਦੀ ਕਮਾਨ    ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 