• Latest
  • Trending
ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

53 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

21 minutes ago
‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

2 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

2 hours ago
Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ

Mansa: ਦਲਜੀਤ ਸਿੰਘ ਮੌਤ ਮਾਮਲੇ ‘ਚ ਨਵਾਂ ਮੋੜ; ਹਾਈ ਕੋਰਟ ਵੱਲੋਂ ਵੱਡੇ ਹੁਕਮ ਜਾਰੀ

2 hours ago
Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

Punjab: ਵੱਡਾ ਪ੍ਰਸ਼ਾਸਨਿਕ ਫੇਰਬਦਲ; 5 IAS ਅਧਿਕਾਰੀਆਂ ਦਾ ਤਬਾਦਲਾ

3 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਨਾਕ ਆਊਟ ਮੁਕਾਬਲਿਆਂ ਲਈ ਮੋਹਾਲੀ ਤਿਆਰ, ਸੈਮੀ ਫ਼ਾਈਨਲ 4 ਨਵੰਬਰ ਨੂੰ

3 hours ago
ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

ਪੰਜ ਤੱਤਾਂ ‘ਚ ਵਿਲੀਨ ਹੋਏ ਦਿਵਿਤ ਔਲਖ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

4 hours ago
Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

Punjab: ਗੁਰਦੁਆਰਾ ਸਾਹਿਬ ਵਿੱਚ ਫਾਇਰਿੰਗ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ ‘ਚ ਮੌਤ

5 hours ago
ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

ਨੇਪਾਲ ‘ਚ ਵੱਡਾ ਹਾਦਸਾ: ਐਵਰੈਸਟ ਖੇਤਰ ‘ਚ ਦੋ ਹੈਲੀਕਾਪਟਰ ਟਕਰਾਏ

5 hours ago
Punjab: 25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

Punjab: 25000 ਰਿਸ਼ਵਤ ਲੈਂਦੇ ASI ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

5 hours ago
Hindi News
English News
Tuesday, November 3, 2026
No Result
View All Result
24 °c
Chandigarh
23 ° Wed
24 ° Thu
25 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

November 3, 2026
in ਪੰਜਾਬ
ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

ਪੰਜਾਬ ਦੀਆਂ ਸਾਈਕਲਿਸਟ ਧੀਆਂ ਨੇ ਰਚਿਆ ਇਤਿਹਾਸ; ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜ ਕੇ ਜਿੱਤਿਆ ਸੋਨ ਤਗਮਾ

– ਸਬ-ਜੂਨੀਅਰ ਲੜਕੀਆਂ ਦੇ ਟੀਮ ਸਪ੍ਰਿੰਟ ਮੁਕਾਬਲੇ ਵਿੱਚ ਪੰਜਾਬ ਦੀ ਸ਼ਾਨਦਾਰ ਜਿੱਤ; ਅੰਮ੍ਰਿਤਸਰ ਦੀਆਂ ਜਪਨੀਤ ਕੌਰ ਅਤੇ ਪਲਕਪ੍ਰੀਤ ਕੌਰ ਵੀ ਜੇਤੂ ਟੀਮ ਦਾ ਹਿੱਸਾ

– ਖਿਡਾਰਨਾਂ ਨੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਵਿਸ਼ੇਸ਼ ਯਤਨਾਂ, ਕੋਚਾਂ ਦੀ ਅਗਵਾਈ ਅਤੇ ਮਾਪਿਆਂ ਦੇ ਸਹਿਯੋਗ ਲਈ ਕੀਤਾ ਧੰਨਵਾਦ

ਅੰਮ੍ਰਿਤਸਰ, 3 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਦੀਆਂ ਹੋਣਹਾਰ ਸਾਈਕਲਿਸਟ ਧੀਆਂ ਨੇ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਵਿੱਚ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਦਿਆਂ ਸੋਨ ਤਗਮਾ ਜਿੱਤ ਕੇ ਸੂਬੇ ਦਾ ਮਾਣ ਵਧਾਇਆ ਹੈ। ਰਾਂਚੀ ਦੇ ਸਾਈਕਲਿੰਗ ਵੈਲੋਡਰੋਮ ਵਿਖੇ ਚੱਲ ਰਹੀ 78ਵੀਂ ਸੀਨੀਅਰ, 55ਵੀਂ ਜੂਨੀਅਰ ਅਤੇ 41ਵੀਂ ਸਬ-ਜੂਨੀਅਰ ਨੈਸ਼ਨਲ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੌਰਾਨ ਪੰਜਾਬ ਦੀ ਸਬ-ਜੂਨੀਅਰ ਲੜਕੀਆਂ ਦੀ ਟੀਮ ਨੇ ਟੀਮ ਸਪ੍ਰਿੰਟ ਮੁਕਾਬਲੇ ਵਿੱਚ 1 ਮਿੰਟ 16 ਸੈਕਿੰਡ ਦਾ ਸਮਾਂ ਦਰਜ ਕਰਦਿਆਂ ਇਹ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਜੇਤੂ ਟੀਮ ਵਿੱਚ ਪ੍ਰੀਤੀ ਸ਼ਾਹ, ਗੁਨਤਾਸ ਸੰਧੂ, ਜਪਨੀਤ ਕੌਰ ਅਤੇ ਪਲਕਪ੍ਰੀਤ ਕੌਰ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਖਿਡਾਰਨਾਂ ਦੀ ਸਖ਼ਤ ਮਿਹਨਤ, ਲਗਾਤਾਰ ਅਭਿਆਸ ਅਤੇ ਆਪਸੀ ਤਾਲਮੇਲ ਨੇ ਪੰਜਾਬ ਨੂੰ ਕੌਮੀ ਪੱਧਰ ’ਤੇ ਇਹ ਸੁਨਹਿਰੀ ਸਫ਼ਲਤਾ ਦਿਵਾਈ ਹੈ।

ਇਸ ਜਿੱਤ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੀਆਂ ਦੋ ਖਿਡਾਰਨਾਂ ਜਪਨੀਤ ਕੌਰ ਅਤੇ ਪਲਕਪ੍ਰੀਤ ਕੌਰ ਦੀ ਸ਼ਮੂਲੀਅਤ ਨੇ ਜ਼ਿਲ੍ਹੇ ਦੇ ਖੇਡ ਪ੍ਰੇਮੀਆਂ ਦਾ ਮਾਣ ਵੀ ਵਧਾਇਆ ਹੈ। ਜਪਨੀਤ ਕੌਰ, ਪਿਤਾ ਜਗਦੀਪ ਸਿੰਘ ਅਤੇ ਮਾਤਾ ਸੁਖਜਿੰਦਰ ਕੌਰ ਦੀ ਧੀ ਹੈ, ਜਦਕਿ ਪਲਕਪ੍ਰੀਤ ਕੌਰ, ਪਿਤਾ ਬਲਜਿੰਦਰ ਸਿੰਘ ਅਤੇ ਮਾਤਾ ਹਰਪ੍ਰੀਤ ਕੌਰ ਦੀ ਧੀ ਹੈ। ਟੀਮ ਦੀ ਸਾਥੀ ਖਿਡਾਰਨ ਲੁਧਿਆਣਾ ਦੀ ਪ੍ਰੀਤੀ ਸ਼ਾਹ, ਪਿਤਾ ਗਣੇਸ਼ ਸ਼ਾਹ ਅਤੇ ਮਾਤਾ ਰੇਣੂ ਦੇਵੀ ਦੀ ਧੀ ਹੈ, ਜਦਕਿ ਪਟਿਆਲਾ ਦੀ ਗੁਨਤਾਸ ਸੰਧੂ, ਪਿਤਾ ਗੁਰਮੀਤ ਸਿੰਘ ਅਤੇ ਮਾਤਾ ਪੂਨਮਦੀਪ ਕੌਰ ਦੀ ਧੀ ਹੈ।

ਕਾਹਲੋਂ ਨੇ ਦੱਸਿਆ ਕਿ ਚੈਂਪੀਅਨਸ਼ਿਪ ਦੀ ਤਿਆਰੀ ਲਈ ਪੰਜਾਬ ਸਾਈਕਲਿੰਗ ਟੀਮ ਦਾ ਸਿਖਲਾਈ ਕੈਂਪ ਲੁਧਿਆਣਾ ਵਿਖੇ ਲਗਾਇਆ ਗਿਆ ਸੀ। ਕੈਂਪ ਦੌਰਾਨ ਖਿਡਾਰਨਾਂ ਨੇ ਕੋਚਾਂ ਦੀ ਨਿਗਰਾਨੀ ਹੇਠ ਸਖ਼ਤ ਅਭਿਆਸ ਕੀਤਾ। ਉਨ੍ਹਾਂ ਕਿਹਾ ਕਿ ਸੱਤ ਸਾਲ ਪੁਰਾਣਾ ਰਾਸ਼ਟਰੀ ਰਿਕਾਰਡ ਤੋੜਨਾ ਖਿਡਾਰਨਾਂ ਦੀ ਲਗਨ ਅਤੇ ਯੋਜਨਾਬੱਧ ਤਿਆਰੀ ਦਾ ਨਤੀਜਾ ਹੈ।

ਇਸ ਪ੍ਰਾਪਤੀ ’ਤੇ ਖਿਡਾਰਨਾਂ ਨੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਉਨ੍ਹਾਂ ਦੀ ਤਿਆਰੀ ਅਤੇ ਹੌਸਲਾ-ਅਫ਼ਜ਼ਾਈ ਲਈ ਕੀਤੇ ਵਿਸ਼ੇਸ਼ ਯਤਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਆਪਣੀ ਸਫ਼ਲਤਾ ਵਿੱਚ ਕੋਚਾਂ ਦੀ ਅਗਵਾਈ ਅਤੇ ਮਾਪਿਆਂ ਦੇ ਨਿਰੰਤਰ ਸਹਿਯੋਗ ਨੂੰ ਅਹਿਮ ਦੱਸਿਆ।

ਕਾਹਲੋਂ ਨੇ ਪੰਜਾਬ ਸਾਈਕਲਿੰਗ ਟੀਮ ਦੇ ਮੁੱਖ ਕੋਚ ਸਤਵਿੰਦਰ ਸਿੰਘ, ਕੋਚ ਭੁਪਿੰਦਰ ਕੁਮਾਰ, ਕੋਚ ਇਕਵਿੰਦਰ ਸਿੰਘ ਅਤੇ ਮਹਿਲਾ ਕੋਚ ਹਰਪ੍ਰੀਤ ਕੌਰ ਦੀ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੋਚਾਂ ਵੱਲੋਂ ਦਿੱਤੀ ਸੁਚੱਜੀ ਸਿਖਲਾਈ ਅਤੇ ਖਿਡਾਰਨਾਂ ਵੱਲੋਂ ਕੀਤੇ ਨਿਰੰਤਰ ਅਭਿਆਸ ਸਦਕਾ ਹੀ ਇਹ ਪ੍ਰਾਪਤੀ ਸੰਭਵ ਹੋਈ ਹੈ। ਉਨ੍ਹਾਂ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਸਮੁੱਚੀ ਪ੍ਰਬੰਧਕੀ ਟੀਮ ਵੱਲੋਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵੀ ਸ਼ਲਾਘਾ ਕੀਤੀ।

ਐਸੋਸੀਏਸ਼ਨ ਦੇ ਖ਼ਜ਼ਾਨਚੀ ਬੀ.ਐੱਸ. ਸੂਦਨ ਅਤੇ ਮੀਤ ਪ੍ਰਧਾਨ ਐੱਸ.ਪੀ. ਸਿੰਘ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਨਵੇਂ ਰਾਸ਼ਟਰੀ ਰਿਕਾਰਡ ਨਾਲ ਸੋਨ ਤਗਮਾ ਜਿੱਤਣਾ ਪੰਜਾਬ ਦੇ ਸਮੁੱਚੇ ਸਾਈਕਲਿੰਗ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਦੀ ਮਿਹਨਤ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਹੋਰਨਾਂ ਨੌਜਵਾਨ ਖਿਡਾਰੀਆਂ ਲਈ ਪ੍ਰੇਰਨਾ ਦਾ ਸਰੋਤ ਬਣੇਗਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ

by Ankit
November 3, 2026
0

  ‘ਖੇਡਾਂ ਵਤਨ ਪੰਜਾਬ ਦੀਆਂ-2026’ ਅਧੀਨ ਰਾਜ ਪੱਧਰੀ ਘੋੜਸਵਾਰੀ ਮੁਕਾਬਲਿਆਂ ਦੇ ਸ਼ਡਿਊਲ ਵਿੱਚ ਤਬਦੀਲੀ ਚੰਡੀਗੜ੍ਹ, 3 ਨਵੰਬਰ (ਵਿਸ਼ਵ ਵਾਰਤਾ):- ਪੰਜਾਬ ਸਰਕਾਰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ ਅਧੀਨ ਲਾਟਰੀ ਮਾਲੀਏ ਵਿੱਚ ਰਿਕਾਰਡ ਵਾਧੇ ਦਾ ਦਿੱਤਾ ਹਵਾਲਾ

by Ankit
November 3, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਬੇਬੁਨਿਆਦ ਦਾਅਵਿਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੀ ਸਖ਼ਤ ਆਲੋਚਨਾ; ਭਗਵੰਤ ਮਾਨ ਸਰਕਾਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ

by Ankit
November 3, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫ਼ਾ: 801 ਨੂੰ ਮਿਲੀਆਂ ਸਰਕਾਰੀ ਨੌਕਰੀਆਂ * ‘ਨਾ ਕੈਸ਼, ਨਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 3, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

Most Popular

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ

by Navjot
2 weeks ago
0

ਮਨੀਪੁਰ ਪੁਲਿਸ ਅਤੇ ਕੇਂਦਰੀ ਬਲਾਂ ਨੇ ਹਿੰਸਾ ਤੋਂ ਬਾਅਦ ਕਾਰਵਾਈਆਂ ਤੇਜ਼ ਕੀਤੀਆਂ ; 3 ਸ਼ੱਕੀ ਗ੍ਰਿਫ਼ਤਾਰ, ਹਥਿਆਰ ਬਰਾਮਦ ਇੰਫਾਲ, 21...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 