Punjab: ਪਟਿਆਲਾ ‘ਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ
ਚੰਡੀਗੜ੍ਹ, 19 ਨਵੰਬਰ 2026 (ਵਿਸ਼ਵ ਵਾਰਤਾ): ਬੀਤੇ ਦਿਨ ਪਟਿਆਲਾ ਵਿੱਚ ਡੇਅਰੀ ਮਾਲਕ ਦਾ ਪਰਨੇ ਨਾਲ ਗਲਾ ਘੁੱਟ ਕੇ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਸੀ। ਮ੍ਰਿਤਕ ਦੀ ਪਛਾਣ ਡੇਅਰੀ ਮਾਲਕ ਰਵੀਨ ਵੱਜੋਂ ਹੋਈ ਹੈ। ਅੱਜ ਇਸ ਮਾਮਲੇ ‘ਚ ਇੱਕ ਮਹੱਤਵਪੂਰਨ ਖੁਲਾਸਾ ਹੋਇਆ ਹੈ। ਕਤਲ ਕਰਨ ਵਾਲੇ ਮੁਲਜ਼ਮ ਨੂੰ ਸ਼ੱਕ ਸੀ ਕਿ ਡੇਅਰੀ ਮਾਲਕ ਦਾ ਉਸ ਦੀ ਪਤਨੀ ਦਾ ਨਾਲ ਸਬੰਧ ਹੈ। ਰਵੀਨ ਦੇ ਭਰਾ ਕੁਲਵਿੰਦਰ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ।
ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਉਰਫ਼ ਕਾਲੂ ਨੂੰ ਵੱਜੋਂ ਹੋਈ ਹੈ। ਉਸਨੇ ਆਪਣੇ ਪਿਤਾ ਸੁਖਵੰਤ ਸਿੰਘ, ਭਰਾ ਭੁਪਿੰਦਰ ਸਿੰਘ ਅਤੇ ਦੋ ਹੋਰ ਮੁਲਜ਼ਮਾਂ ਦੇ ਨਾਲ ਮਿਲ ਕੇ 16 ਨਵੰਬਰ ਨੂੰ ਕਤਲ ਕਰਨ ਦੀ ਸਾਜ਼ਿਸ਼ ਰਚੀ ਸੀ।ਕੁਲਵਿੰਦਰ ਨੇ ਪੁਲਿਸ ਨੂੰ ਦੱਸਿਆ ਕਿ ਕੁਲਦੀਪ ਸਿੰਘ ਉਰਫ਼ ਕਾਲੂ ਨੇ ਰਵੀਨ ਦਾ ਪਰਦੇ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ, ਜਦੋਂ ਕਿ ਉਸਦੇ ਪਿਤਾ ਸੁਖਵੰਤ ਸਿੰਘ ਅਤੇ ਭਰਾ ਭੁਪਿੰਦਰ ਸਿੰਘ ਨੇ ਉਸਦੇ ਹੱਥ ਫੜੇ ਹੋਏ ਸਨ। ਉਨ੍ਹਾਂ ਦੇ ਨਾਲ ਦੋ ਅਣਪਛਾਤੇ ਵਿਅਕਤੀ ਵੀ ਸਨ, ਜਿਨ੍ਹਾਂ ਨੇ ਰਵੀਨ ਦੇ ਪੈਰ ਫੜੇ ਹੋਏ ਸਨ।
ਪੁਲਿਸ ਨੇ ਕੁਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮਾਂ ਵਿਰੁੱਧ ਐਫਆਈਆਰ ਦਰਜ ਕੀਤੀ ਹੈ, ਪਰ ਹੁਣ ਤੱਕ ਸਿਰਫ਼ ਇੱਕ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ, ਜਦੋਂ ਕਿ ਬਾਕੀ ਫਰਾਰ ਹਨ।
ਐਸਪੀ ਹੈੱਡਕੁਆਰਟਰ ਰਾਜੇਸ਼ ਛਿੱਬਰ ਨੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਪੰਜ ਮੁਲਜ਼ਮਾਂ ਵਿਰੁੱਧ ਕਤਲ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਕਾਰਵਾਈ ਕਰਦੇ ਹੋਏ, ਪੁਲਿਸ ਨੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਉਸਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ ਅਤੇ ਪੰਜ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ। ਬਾਕੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਜਾਰੀ ਹੈ।























