Punjab: SSF ਦੇ ਗਠਨ ਤੋਂ ਬਾਅਦ ਸੜਕ ਹਾਦਸਿਆਂ ‘ਚ ਮੌਤ ਦਰ 48% ਘਟੀ: CM ਮਾਨ
ਚੰਡੀਗੜ੍ਹ, 28 ਜਨਵਰੀ 2026 (ਵਿਸ਼ਵ ਵਾਰਤਾ) – ਪੰਜਾਬ (Punjab) ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੇ ਗਠਨ ਤੋਂ ਬਾਅਦ ਸੜਕ ਸੁਰੱਖਿਆ ਵਿਵਸਥਾ ਵਿੱਚ ਵਿਆਪਕ ਸੁਧਾਰ ਦਰਜ ਕੀਤਾ ਗਿਆ ਹੈ। ਫਰਵਰੀ 2025 ਵਿੱਚ ਸੜਕ ਸੁਰੱਖਿਆ ਫੋਰਸ (SSF) ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਹੈ। ਮੁੱਖ ਮੰਤਰੀ ਨੇ ਇਸ ਦਾ ਸਿਹਰਾ ਸੜਕ ਸੁਰੱਖਿਆ ਯੂਨਿਟ ਨੂੰ ਦਿੱਤਾ ਹੈ।

ਮਾਨ ਨੇ ਕਿਹਾ ਕਿ ਕਿਸੇ ਸਮੇਂ ਸੜਕ ਹਾਦਸਿਆਂ ਵਿੱਚ ਹੁੰਦੀਆਂ ਮੌਤਾਂ ਲਈ ਪੰਜਾਬ ਦਾ ਨਾਮ ਦੇਸ਼ ਦੇ ਸਿਖਰਲੇ ਤਿੰਨ ਸੂਬਿਆਂ ਵਿੱਚ ਸ਼ੁਮਾਰ ਸੀ ਪਰ ਪੰਜਾਬ ਵਿੱਚ ਇਹ ਸਥਿਤੀ ਪੂਰੀ ਤਰ੍ਹਾਂ ਬਦਲ ਚੁੱਕੀ ਹੈ ਅਤੇ ਪੀੜਤਾਂ ਨੂੰ ਫੌਰੀ ਹਸਪਤਾਲ ਪਹੁੰਚਾਉਣ ਅਤੇ ਸਮੇਂ ਸਿਰ ਇਲਾਜ ਮਿਲਣ ਨਾਲ ਕੀਮਤੀ ਮਨੁੱਖੀ ਜ਼ਿੰਦਗੀਆਂ ਬਚ ਰਹੀਆਂ ਹਨ।
ਮੁੱਖ ਮੰਤਰੀ (Punjab) ਦੇ ਅਨੁਸਾਰ, SSF ਵਿੱਚ 1,597 ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀ ਸ਼ਾਮਲ ਹਨ ਜੋ 144 ਆਧੁਨਿਕ ਵਾਹਨਾਂ ਨਾਲ ਲੈਸ ਹਨ ਅਤੇ 4,200 ਕਿਲੋਮੀਟਰ ਦੇ ਸੰਵੇਦਨਸ਼ੀਲ ਹਾਈਵੇਅ ‘ਤੇ ਤਾਇਨਾਤ ਹਨ। ਤੇਜ਼ ਦੁਰਘਟਨਾ ਪ੍ਰਤੀਕਿਰਿਆ ਤੋਂ ਇਲਾਵਾ, ਇਹ ਫੋਰਸ ਟ੍ਰੈਫਿਕ ਉਲੰਘਣਾਵਾਂ ਨੂੰ ਰੋਕਣ ਅਤੇ ਜ਼ਖਮੀਆਂ ਦੀ ਸਹਾਇਤਾ ਲਈ ਵੀ ਕੰਮ ਕਰਦੀ ਹੈ, ਜਿਸ ਵਿੱਚ ਉਨ੍ਹਾਂ ਦੇ ਸਮਾਨ ਦੀ ਸੁਰੱਖਿਆ ਵੀ ਸ਼ਾਮਲ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























