ਸੁਖਬੀਰ ਬਾਦਲ ‘ਤੇ ਹਮਲੇ ਦਾ ਮਾਮਲਾ; ਪੁਲਿਸ ਪ੍ਰਸ਼ਾਸ਼ਨ ਦੀ ਵਧੀ ਚਿੰਤਾ
– ਧਾਰਮਿਕ ਸਜਾ ਭੁਗਤਣ ਲਈ ਭਲਕੇ ਸ੍ਰੀ ਕੇਸਗੜ੍ਹ ਸਾਹਿਬ ਪੁੱਜਣਗੇ ਅਕਾਲੀ ਆਗੂ
ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਅੱਜ ਦਰਬਾਰ ਸਾਹਿਬ ਕੰਪਲੈਕਸ ਦੇ ਬਾਹਰ ਜਾਨਲੇਵਾ ਹਮਲਾ ਹੋਇਆ।ਬੁੱਧਵਾਰ ਸਵੇਰੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਉਤੇ ਧਾਰਮਿਕ ਸਜ਼ਾ ਕੱਟ ਰਹੇ ਸੁਖਬੀਰ ਸਿੰਘ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਇਸ ਘਟਨਾ ‘ਚ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ। ਪੰਜਾਬ ਪੁਲਿਸ ਦੀ ਮੁਸਤੈਦੀ ਨਾਲ ਇਕ ਵੱਡੀ ਸਾਜ਼ਿਸ਼ ਨਾਕਾਮ ਹੋਈ ਹੈ। ਦੱਸ ਦਈਏ ਕਿ ਧਾਰਮਿਕ ਸਜਾ ਭੁਗਤਣ ਲਈ ਭਲਕੇ ਸੁਖਬੀਰ ਬਾਦਲ ਸਮੇਤ ਅਕਾਲੀ ਆਗੂ ਸ੍ਰੀ ਕੇਸਗੜ੍ਹ ਸਾਹਿਬ ਪੁੱਜਣਗੇ। ਜਿਸ ਲਈ ਉਪ ਕਪਤਾਨ ਪੁਲਿਸ ਖੁਫੀਆ ਇਕਾਈ ਰੂਪਨਗਰ ਵੱਲੋਂ ਇਕ ਪੱਤਰ ਲਿਖ ਕੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕਰਨ ਦੀ ਗੱਲ ਆਖੀ ਗਈ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/