• Latest
  • Trending
PUNJAB ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

PUNJAB ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

2 years ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

30 minutes ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

52 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

3 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

3 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

4 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

4 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

5 hours ago
Hindi News
English News
Wednesday, November 11, 2026
No Result
View All Result
22 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਹੁਣ ਤੋਂ ਜਾਤੀ ਸਰਟੀਫਿਕੇਟ ਸਮੇਤ ਵੱਧ ਮੰਗ ਵਾਲੀਆਂ ਸੇਵਾਵਾਂ ਲਈ ਅਰਜ਼ੀਆਂ ‘ਤੇ ਕਾਰਵਾਈ ਆਨਲਾਈਨ ਕੀਤੀ ਜਾਵੇਗੀ: ਅਮਨ ਅਰੋੜਾ

December 5, 2024
in ਖਬਰਾਂ, ਪੰਜਾਬ
PUNJAB ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

PUNJAB ‘ਚ ਡਿਜੀਟਲ ਕ੍ਰਾਂਤੀ ਦੇ ਨਵੇਂ ਯੁੱਗ ਦਾ ਆਗ਼ਾਜ਼ : ਹੁਣ ਸਰਪੰਚ, ਨੰਬਰਦਾਰ ਅਤੇ ਐਮ.ਸੀ. ਆਨਲਾਈਨ ਕਰਨਗੇ ਅਰਜ਼ੀਆਂ ਤਸਦੀਕ

ਹੁਣ ਤੋਂ ਜਾਤੀ ਸਰਟੀਫਿਕੇਟ ਸਮੇਤ ਵੱਧ ਮੰਗ ਵਾਲੀਆਂ ਸੇਵਾਵਾਂ ਲਈ ਅਰਜ਼ੀਆਂ ‘ਤੇ ਕਾਰਵਾਈ ਆਨਲਾਈਨ ਕੀਤੀ ਜਾਵੇਗੀ : ਅਮਨ ਅਰੋੜਾ

ਚੰਡੀਗੜ੍ਹ, 5 ਦਸੰਬਰ(ਵਿਸ਼ਵ ਵਾਰਤਾ) ਸੂਬੇ ਵਿੱਚ ਡਿਜੀਟਲ ਪ੍ਰਸ਼ਾਸਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇੱਕ ਅਹਿਮ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ, ਜਿਸ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।

ਇਸ ਡਿਜੀਟਲ ਪਹਿਲਕਦਮੀ ਤਹਿਤ, ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸ.ਸੀ., ਬੀ.ਸੀ./ਓ.ਬੀ.ਸੀ.) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈ.ਡਬਲਿਊ.ਐਸ. ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਅਤੇ ਐਮ.ਸੀ. ਨੂੰ ਆਨਲਾਈਨ ਭੇਜੀਆਂ ਜਾਣਗੀਆਂ। ਇਹਨਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮ.ਸੀ. ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜ਼ੀਆਂ ਭੇਜਣਗੇ। ਇਸ ਤਹਿਤ ਸਥਾਨਕ ਨੁਮਾਇੰਦਿਆਂ ਨੂੰ ਵਟਸਐਪ ਜ਼ਰੀਏ ਜਾਣਕਾਰੀ ਪ੍ਰਾਪਤ ਹੋਵੇਗੀ ਅਤੇ ਉਹ ਵਟਸਐਪ ਰਾਹੀਂ ਆਪਣੀ ਸਿਫਾਰਸ਼ ਦੇ ਸਕਦੇ ਹਨ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਤੋਂ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐਮ.ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ।

ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ‘ਤੇ ਸਾਰੇ ਭਾਈਵਾਲਾਂ ਨੂੰ ਵਿਆਪਕ ਸਿਖਲਾਈ ਅਤੇ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼ ਨੂੰ ਈ-ਸੇਵਾ ਪੋਰਟਲ ‘ਤੇ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਅਤੇ ਲਾਗਇਨ ਆਈ.ਡੀ. ਪ੍ਰਾਪਤ ਕਰਨ ਲਈ ਆਪੋ-ਆਪਣੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੀ ਪ੍ਰਸ਼ਾਸਨਿਕ ਸੁਧਾਰ ਸ਼ਾਖਾ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਮੁਸ਼ਕਲ ਆਉਣ ‘ਤੇ ਉਹ ਸਹਾਇਤਾ ਲਈ ਡੀ.ਸੀ. ਦਫਤਰ, ਨਜ਼ਦੀਕੀ ਸੇਵਾ ਕੇਂਦਰ ‘ਤੇ ਜਾ ਸਕਦੇ ਹਨ ਜਾਂ 1100 ‘ਤੇ ਕਾਲ ਕਰ ਸਕਦੇ ਹਨ।

ਇਸ ਮੌਕੇ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼ ਨੂੰ ਆਨਲਾਈਨ ਵੈਰੀਫਿਕੇਸ਼ਨ ਪ੍ਰਕਿਰਿਆ ਤੋਂ ਜਾਣੂ ਕਰਵਾਉਣ ਲਈ ਇੱਕ ਪੇਸ਼ਕਾਰੀ ਵੀ ਦਿੱਤੀ ਗਈ। ਪੇਸ਼ਕਾਰੀ ਵਿੱਚ ਆਨਲਾਈਨ ਵੈਰੀਫਿਕੇਸ਼ਨ ਲਈ ਪੜਾਅ-ਦਰ-ਪੜਾਅ ਪ੍ਰਕਿਰਿਆ ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਡਿਜੀਟਲ ਪਹਿਲਕਦਮੀ ਦੇ ਲਾਭਾਂ ਬਾਰੇ ਦੱਸਿਆ ਗਿਆ।

PUNJAB

ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਕਿਹਾ ਕਿ ਪਹਿਲਾਂ ਨਾਗਰਿਕਾਂ ਨੂੰ ਆਪਣੀ ਪਛਾਣ ਅਤੇ ਦਸਤਾਵੇਜ਼ ਪਟਵਾਰੀਆਂ ਤੋਂ ਤਸਦੀਕ ਕਰਵਾਉਣੇ ਪੈਂਦੇ ਸਨ। ਉਸ ਉਪਰੰਤ, ਪਟਵਾਰੀ ਉਨ੍ਹਾਂ ਨੂੰ ਸਬੰਧਤ ਸਰਪੰਚ, ਨੰਬਰਦਾਰ ਜਾਂ ਐਮ.ਸੀ. ਤੋਂ ਦਸਤਖਤ ਕਰਵਾਉਣ ਲਈ ਕਹਿੰਦੇ ਸਨ। ਇਸ ਪ੍ਰਕਿਰਿਆ ਵਿੱਚ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ ਅਤੇ ਬਿਨੈਕਾਰ ਨੂੰ ਆਪਣੇ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਵਾਉਣ ਲਈ ਵਾਰ ਵਾਰ ਪਟਵਾਰੀ, ਐਮ.ਸੀ., ਸਰਪੰਚ ਜਾਂ ਨੰਬਰਦਾਰ ਕੋਲ ਜਾਣਾ ਪੈਂਦਾ ਸੀ। ਕੁਝ ਮਾਮਲਿਆਂ ਵਿੱਚ, ਏਜੰਟਾਂ ਵੱਲੋਂ ਨਾਗਰਿਕਾਂ ਦੇ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣ ਬਦਲੇ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਕੀਤਾ ਜਾਂਦਾ ਸੀ।

ਮੰਤਰੀ ਨੇ ਕਿਹਾ ਕਿ ਹੁਣ ਕਿਸੇ ਵੀ ਨਾਗਰਿਕ ਨੂੰ ਆਪਣੇ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣ ਲਈ ਕਿਸੇ ਵੀ ਦਫਤਰ ਜਾਣ ਦੀ ਲੋੜ ਨਹੀਂ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮ ਅਨੁਸਾਰ ਪ੍ਰਸ਼ਾਸਕੀ ਸੁਧਾਰ ਵਿਭਾਗ ਵੱਲੋਂ ਪਟਵਾਰੀਆਂ ਨੂੰ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਪ੍ਰਕਿਰਿਆ ਵਿੱਚ ਵੀ ਸ਼ਾਮਲ ਕੀਤਾ ਗਿਆ ਹੈ ਅਤੇ ਹੁਣ ਤੱਕ ਸੂਬੇ ਭਰ ਵਿੱਚ ਪਿਛਲੇ ਛੇ ਮਹੀਨਿਆਂ ਵਿੱਚ ਪਟਵਾਰੀਆਂ ਵੱਲੋਂ 8.65 ਲੱਖ ਤੋਂ ਵੱਧ ਅਰਜ਼ੀਆਂ ਦੀ ਆਨਲਾਈਨ ਤਸਦੀਕ ਕੀਤੀ ਜਾ ਚੁੱਕੀ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕਦਮ ਡਿਜੀਟਲ ਪੰਜਾਬ ਸਿਰਜਣ ਦੀ ਦਿਸ਼ਾ ਵਿੱਚ ਅਹਿਮ ਭੂਮਿਕਾ ਨਿਭਾਏਗਾ, ਜਿਸ ਨਾਲ ਲੋਕ ਆਪਣੇ ਘਰ ਬੈਠੇ ਹੀ ਸੇਵਾਵਾਂ ਪ੍ਰਾਪਤ ਕਰ ਸਕਣਗੇ। ਨਾਗਰਿਕ ਹੁਣ ਸੇਵਾ ਕੇਂਦਰ ‘ਚ ਜਾ ਕੇ ਜਾਂ ਸਿਰਫ਼ ਹੈਲਪਲਾਈਨ ਨੰਬਰ 1076 ‘ਤੇ ਕਾਲ ਕਰਕੇ ਅਰਜ਼ੀ ਦੇ ਸਕਦੇ ਹਨ। ਸਰਟੀਫਿਕੇਟ ਸਿੱਧੇ ਉਨ੍ਹਾਂ ਦੇ ਫ਼ੋਨਾਂ ‘ਤੇ ਐਸ.ਐਮ.ਐਸ. ਜਾਂ ਵਟਸਐਪ ਜ਼ਰੀਏ ਭੇਜ ਦਿੱਤੇ ਜਾਣਗੇ।

ਇਸ ਮੌਕੇ ਵਿਸ਼ੇਸ਼ ਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਸ੍ਰੀ ਸਰਵਜੀਤ ਸਿੰਘ, ਡਾਇਰੈਕਟਰ ਸ੍ਰੀ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਸਮੇਤ ਸਰਪੰਚ, ਨੰਬਰਦਾਰ ਅਤੇ ਐਮ.ਸੀਜ਼ ਮੌਜੂਦ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

Most Popular

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ

by Navjot
3 weeks ago
0

Pakistan : ਪੰਜਾਬ ਸੂਬੇ ਵਿੱਚ ਬੱਸ ਪਲਟਣ ਕਾਰਨ 10 ਲੋਕਾਂ ਦੀ ਮੌਤ, 44 ਜ਼ਖ਼ਮੀ ਇਸਲਾਮਾਬਾਦ, 21 ਅਕਤੂਬਰ (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 