Punjab : ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਵਿਗੜੀ ਸਿਹਤ
– ਹਸਪਤਾਲ ‘ਚ ਕਰਵਾਇਆ ਦਾਖਲ

ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ (Punjab) ਗ੍ਰਿਫ਼ਤਾਰ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਅਚਾਨਕ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਉਸਨੂੰ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪੇਟ ਵਿਚ ਅਚਾਨਕ ਦਰਦ ਉੱਠਣ ਕਰਕੇ ਉਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦੱਸ ਦਈਏ ਕਿ ਅਮਨਦੀਪ 29 ਮਈ ਤੱਕ ਪੁਲਿਸ ਰਿਮਾਂਡ ‘ਤੇ ਹੈ।
ਅਪ੍ਰੈਲ ਵਿੱਚ ਮਹਿਲਾ ਪੁਲਿਸ ਕਰਮਚਾਰੀ ਅਮਨਦੀਪ ਕੌਰ ਨੂੰ17 ਗ੍ਰਾਮ ਤੋਂ ਵੱਧ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸਨੂੰ ਨੌਕਰੀ ਤੋਂ ਵੀ ਕੱਢ ਦਿੱਤਾ ਗਿਆ। ਇਸ ਮਾਮਲੇ ਵਿੱਚ ਇੱਕ ਮਹੀਨੇ ਦੀ ਕੈਦ ਤੋਂ ਬਾਅਦ ਉਸਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਬੀਤੇ ਸੋਮਵਾਰ ਨੂੰ ਵਿਜੀਲੈਂਸ ਨੇ ਉਸਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਅਤੇ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ, ਤਿੰਨ ਦਿਨਾਂ ਦਾ ਪੁਲਿਸ ਰਿਮਾਂਡ ਪ੍ਰਾਪਤ ਕੀਤਾ।























