Punjab: ਥਾਰ ਵਾਲੀ ਬਰਖ਼ਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਇਕ ਹੋਰ ਵੱਡਾ ਝਟਕਾ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਤੇ ਥਾਰ ਵਾਲੀ ਬੀਬੀ ਅਮਨਦੀਪ ਕੌਰ ਨੂੰ ਇਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ ਹੁਣ ਪੰਜਾਬ ਹਰਿਆਣਾ ਹਾਈਕੋਰਟ ਵਲੋਂ ਵੀ ਅਮਨਦੀਪ ਕੌਰ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਅਮਨਦੀਪ ਕੌਰ ਇਸ ਸਮੇਂ ਬਠਿੰਡਾ ਜੇਲ੍ਹ ਵਿੱਚ ਬੰਦ ਹੈ
ਦੱਸ ਦਈਏ ਕਿ ਅਮਨਦੀਪ ਕੌਰ ਨੇ ਇਸ ਤੋਂ ਪਹਿਲਾਂ 7 ਜੁਲਾਈ ਨੂੰ ਬਠਿੰਡਾ ਦੀ ਜ਼ਿਲ੍ਹਾ ਅਦਾਲਤ ‘ਚ ਜ਼ਮਾਨਤ ਅਰਜ਼ੀ ਲਗਾਈ ਸੀ, ਜੋ ਜ਼ਿਲ੍ਹਾ ਅਦਾਲਤ ਨੇ ਰੱਦ ਕਰ ਦਿੱਤੀ ਸੀ। ਜ਼ਿਲ੍ਹਾ ਅਦਾਲਤ ਤੋਂ ਬਾਅਦ ਹਾਈਕੋਰਟ ਵਲੋਂ ਵੀ ਉਸ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਅਮਨਦੀਪ ਕੌਰ ਖ਼ਿਲਾਫ਼ ਨਸ਼ਾ ਤਸਕਰੀ ਦਾ ਮਾਮਲਾ ਦਰਜ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੁਲਸ ਨੇ ਉਸ ਦੀ ਥਾਰ ‘ਚੋਂ ਚਿੱਟਾ ਬਰਾਮਦ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ। ਹਾਲਾਂਕਿ, ਇਕ ਮਹੀਨਾ ਜੇਲ੍ਹ ‘ਚ ਕੱਟਣ ਤੋਂ ਬਾਅਦ ਉਸ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਦੁਬਾਰਾ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















