Punjab : ਥਾਰ ਵਾਲੀ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ AIIMS ਰੈਫ਼ਰ
– ਇਸ ਗੰਭੀਰ ਬਿਮਾਰੀ ਨਾਲ ਜੂਝ ਰਹੀ ਹੈ ਬਰਖਾਸਤ ਮਹਿਲਾ ਪੁਲਿਸ ਕਾਂਸਟੇਬਲ ਅਮਨਦੀਪ

ਬਠਿੰਡਾ, 28 ਮਈ (ਵਿਸ਼ਵ ਵਾਰਤਾ): ਵਿਜੀਲੈਂਸ ਵਿਭਾਗ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੀ ਗਈ (Punjab) ਬਰਖਾਸਤ ਮਹਿਲਾ ਪੁਲਿਸ ਕਾਂਸਟੇਬਲ ਅਮਨਦੀਪ ਕੌਰ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ ਜਾਣਕਾਰੀ ਮਿਲੀ ਹੈ ਕਿ ਅਮਨਦੀਪ ਨੂੰ ਆਲ ਇੰਡੀਆ ਇੰਸਟੀਟਿਊਟ ਆਫ ਮੈਡੀਕਲ ਸਾਇੰਸਜ (ਏਮਜ ਬਠਿੰਡਾ) ਰੈਫ਼ਰ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਵਿਜੀਲੈਂਸ ਵਿਭਾਗ ਨੇ 26 ਮਈ ਨੂੰ ਅਮਨਦੀਪ ਕੌਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸਨੂੰ 27 ਮਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਵਿਭਾਗ ਨੇ 3 ਦਿਨ ਦਾ ਰਿਮਾਂਡ ਪ੍ਰਾਪਤ ਕੀਤਾ ਸੀ ਜਦੋਂ ਕਿ 5 ਦਿਨ ਦੇ ਰਿਮਾਂਡ ਦੀ ਬੇਨਤੀ ਕੀਤੀ ਗਈ ਸੀ। ਅਮਨਦੀਪ ਕੌਰ ਨੂੰ ਮੰਗਲਵਾਰ ਦੇਰ ਰਾਤ ਅਚਾਨਕ ਪੇਟ ਦਰਦ ਹੋਣ ਲੱਗਾ। ਜਿਸ ਤੋਂ ਬਾਅਦ ਉਸਨੂੰ ਹਸਪਤਾਲ ਲਿਆਂਦਾ ਗਿਆ। ਜਾਂਚ ਤੋਂ ਪਤਾ ਲੱਗਾ ਕਿ ਅਮਨਦੀਪ ਕੌਰ ਨੂੰ ਪੱਥਰੀ ਹੈ। ਇਸ ਵੇਲੇ ਉਸਦਾ ਇਲਾਜ ਚੱਲ ਰਿਹਾ ਹੈ ਅਤੇ ਹਾਲਤ ਕਾਬੂ ਵਿੱਚ ਹੈ।ਅਮਨਦੀਪ, ਜੋ ਕਿ ਪੁਲਿਸ ਰਿਮਾਂਡ ‘ਤੇ ਹੈ, ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ।























