Punjab : ਡਾ. ਨਵਜੋਤ ਕੌਰ ਸਿੱਧੂ ਦਾ ਨਵਾਂ ਧਮਾਕਾ! ਬਣਾਉਣ ਜਾ ਰਹੇ ਨਵੀ ਪਾਰਟੀ?
ਚੰਡੀਗੜ੍ਹ, 20 ਫਰਵਰੀ 2026 (ਵਿਸ਼ਵ ਵਾਰਤਾ) – ਪੰਜਾਬ ਕਾਂਗਰਸ ਦੀ ਸਾਬਕਾ ਆਗੂ ਡਾ. ਨਵਜੋਤ ਕੌਰ ਸਿੱਧੂ ਜਲਦ ਹੀ ਪੰਜਾਬ ਦੀ ਸਿਆਸਤ ਵਿਚ ਨਵਾਂ ਧਮਾਕਾ ਕਰਨ ਜਾ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਨਵਜੋਤ ਕੌਰ ਸਿੱਧੂ ਜਲਦ ਹੀ ਨਵੀ ਪਾਰਟੀ ਬਣਾਉਣ ਜਾ ਰਹੇ ਹਨ। ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਵਾਇਰਲ ਹੋ ਰਹੀ ਹੈ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਪੋਸਟ ‘ਚ ਨਵਜੋਤ ਕੌਰ ਸਿੱਧੂ ਵੱਲੋਂ ਕਿਹਾ ਗਿਆ ਹੈ ਕਿ “ਅਸੀਂ ਜਲਦ ਨਹੀਂ ਪਾਰਟੀ ਬਣਾਵਾਂਗੇ। ਅਸੀਂ 117 ਸੀਟਾਂ ਜਿੱਤਣ ਲਈ ਬਹੁਤ ਮਿਹਨਤ ਕਰ ਰਹੇ ਹਾਂ। ਜੋ ਵੀ ਸ਼ਾਮਲ ਹੋਣਾ ਚਾਹੁੰਦੇ ਹਨ ਉਹ 22 ਫਰਵਰੀ ਤੋਂ ਬਾਅਦ ਪਟਿਆਲਾ ਵਿੱਚ ਦਫਤਰ ਵਿਖੇ ਮਿਲ ਸਕਦਾ ਹੈ।” ਨਵਜੋਤ ਕੌਰ ਦੀ ਪੋਸਟ ਤੋਂ ਬਾਅਦ ਸਿਆਸੀ ਘਮਾਸਾਨ ਮੱਚ ਗਿਆ ਹੈ
ਦੱਸ ਦਈਏ ਕਿ ਡਾ. ਨਵਜੋਤ ਕੌਰ ਸਿੱਧੂ ਪਿਛਲੇ ਕੁਝ ਸਮੇ ਤੋਂ ਆਪਣੇ ਬਿਆਨ ਨੂੰ ਲੈ ਕੇ ਸੁਰਖੀਆਂ ‘ਚ ਬਣੇ ਹੋਏ ਹਨ ਹਾਲ ਹੀ ‘ਚ ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ‘ਤੇ ਗੰਭੀਰ ਦੋਸ਼ ਲਗਾਏ ਉਨ੍ਹਾਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ‘ਤੇ ਜ਼ੀਰਕਪੁਰ ਵਿੱਚ 100 ਏਕੜ ਜ਼ਮੀਨ ਹੜੱਪਣ ਦੇ ਇਲਜ਼ਾਮ ਲਾਏ। ਨਵਜੋਤ ਕੌਰ ਨੇ ਸੋਸ਼ਲ ਮੀਡੀਆ (X) ‘ਤੇ ਲਿਖਿਆ ਕਿ “40 ਏਕੜ ਜ਼ਮੀਨ ਲੁੱਟੇ ਹੋਏ ਪੈਸਿਆਂ ਨਾਲ ਖ਼ਰੀਦੀ ਗਈ ਅਤੇ 60 ਏਕੜ ਜ਼ਮੀਨ ਜਾਅਲੀ ਦਸਤਖ਼ਤ ਅਤੇ ਅੰਗੂਠੇ ਲਗਵਾ ਕੇ ਹੜੱਪੀ ਗਈ।” ਨਵਜੋਤ ਕੌਰ ਨੇ ਕਿਹਾ – ਰਾਜਾ ਵੜਿੰਗ ਜਵਾਬ ਦੇਣ ਅਤੇ ਸਪੱਸ਼ਟ ਕਰਨ ਕਿ ਜ਼ੀਰਕਪੁਰ ਵਿੱਚ 100 ਏਕੜ ਜ਼ਮੀਨ ਕਿਵੇਂ ਖਰੀਦੀ?
ਇਨ੍ਹਾਂ ਹੀ ਨਹੀਂ ਨਵਜੋਤ ਕੌਰ ਸਿੱਧੂ ਨੇ ਪਹਿਲਾਂ ਵੀ ਰਾਜਾ ਵੜਿੰਗ ਦੇ ਖ਼ਿਲਾਫ਼ ਬਿਆਨਬਾਜ਼ੀ ਕੀਤੀ ਸੀ, ਜਿਸ ਤੋਂ ਬਾਅਦ ਕਾਂਗਰਸ ਨੇ ਉਹਨਾਂ ਨੂੰ ਪਹਿਲਾਂ ਮੁਅੱਤਲ (Suspend) ਕੀਤਾ ਅਤੇ ਫਿਰ ਪਾਰਟੀ ਵਿੱਚੋਂ ਕੱਢ ਦਿੱਤਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

















