PUNJAB : ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਲਈ ਨਵੀਂ SIT ਦਾ ਗਠਨ
SIT ਦੇ ਗਠਨ ‘ਤੇ ਮਜੀਠੀਆ ਦਾ ਵੱਡਾ ਬਿਆਨ
“ਭਗਵੰਤ ਮਾਨ ਜੀ ਜਿਹੜਾ ਮਰਜ਼ੀ ਪਰਚਾ ਪਾ ਲਓ ਮਜੀਠੀਏ ਨੂੰ ਤੁਸੀਂ ਚੁੱਪ ਨਹੀਂ ਕਰਾ ਸਕਦੇ” – ਮਜੀਠੀਆ
ਚੰਡੀਗੜ੍ਹ,1ਅਪ੍ਰੈਲ(ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨਾਲ ਸਬੰਧਤ ਡਰੱਗ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ(SIT) ਮੁਖੀ ਅਤੇ ਦੋ ਮੈਂਬਰਾਂ ਨੂੰ ਬਦਲ ਦਿੱਤਾ ਗਿਆ ਹੈ। ਐਸਆਈਟੀ ਦੇ ਸਾਬਕਾ ਮੈਂਬਰ ਏਆਈਜੀ (ਪ੍ਰੋਵੀਜ਼ਨਿੰਗ) ਵਰੁਣ ਸ਼ਰਮਾ ਨੂੰ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਹ ਡੀਆਈਜੀ ਐਚਐਸ ਭੁੱਲਰ ਦੀ ਥਾਂ ਲੈਣਗੇ।
ਇਸ ਤੋਂ ਇਲਾਵਾ 2 ਹੋਰ ਅਧਿਕਾਰੀ ਬਦਲੇ ਗਏ ਹਨ। ਤਰਨਤਾਰਨ ਦੇ ਐਸਐਸਪੀ ਅਭਿਮਨਿਊ ਰਾਣਾ ਅਤੇ ਐਸਪੀ (ਐਨਆਰਆਈ), ਪਟਿਆਲਾ, ਗੁਰਬੰਸ ਸਿੰਘ ਬੈਂਸ ਨੂੰ ਐਸਆਈਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ 5ਵੀਂ ਵਾਰ ਹੈ ਜਦੋਂ SIT ਵਿੱਚ ਬਦਲਾਅ ਕੀਤੇ ਗਏ ਹਨ। ਪਹਿਲਾਂ, ਐਸਆਈਟੀ ਦੀ ਅਗਵਾਈ ਹਮੇਸ਼ਾ ਡੀਆਈਜੀ ਜਾਂ ਇਸ ਤੋਂ ਉੱਚੇ ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਜਾਂਦੀ ਸੀ। ਇਹ ਪਹਿਲੀ ਵਾਰ ਹੈ ਜਦੋਂ ਐਸਆਈਟੀ ਦੀ ਕਮਾਨ ਏਆਈਜੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।
ਨਵੀਂ SIT ਦੇ ਗਠਨ ਤੋਂ ਬਾਅਦ ਮਜੀਠੀਆ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਕਰਮ ਮਜੀਠੀਆ ਤੇ ਸੋਸ਼ਲ ਮੀਡੀਆ ਤੇ ਵੀਡੀਓ ਸਾਂਝੀ ਕਰਦਿਆਂ ਕਿਹਾ “ਭਗਵੰਤ ਮਾਨ ਜੀ ਜਿਹੜਾ ਮਰਜ਼ੀ ਪਰਚਾ ਪਾ ਲਓ ਮਜੀਠੀਏ ਨੂੰ ਤੁਸੀਂ ਚੁੱਪ ਨਹੀਂ ਕਰਾ ਸਕਦੇ”
https://x.com/bsmajithia/status/1906947418912117020
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/