Punjab: ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ
ਚੰਡੀਗੜ੍ਹ, 16 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦੇ ਟਿਕਾਣਿਆਂ ’ਤੇ ED ਦੀ ਦੂਜੇ ਦਿਨ ਵੀ ਰੇਡ ਜਾਰੀ ਹੈ। ਦੱਸ ਦਈਏ ਕਿ ED ਵੱਲੋਂ ਜਲੰਧਰ, ਲਵਲੀ ਯੂਨੀਵਰਸਿਟੀ ਅਤੇ ਗੁਰੂਗ੍ਰਾਮ ਸਮੇਤ 9 ਠਿਕਾਣਿਆਂ ‘ਤੇ ਰੇਡ ਹੋ ਰਹੀ ਹੈ।
ਦਿੱਲੀ ਤੋਂ ਈਡੀ ਦੀਆਂ ਟੀਮਾਂ ਬੀਤੇ ਦਿਨ ਸਵੇਰੇ 7:30 ਵਜੇ ਅਸ਼ੋਕ ਮਿੱਤਲ ਦੇ ਜਲੰਧਰ ਸਥਿਤ ਉਨ੍ਹਾਂ ਦੇ ਘਰ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਅਤੇ ਹੋਰ ਥਾਵਾਂ ‘ਤੇ ਪਹੁੰਚੀਆਂ ਸਨ। ਛਾਪੇਮਾਰੀ ਅਤੇ ਜਾਂਚ ਅਜੇ ਵੀ ਜਾਰੀ ਹੈ। ਅਸ਼ੋਕ ਮਿੱਤਲ ਦੇ ਘਰ ਬਾਹਰ ਪੁਲਿਸ ਫੋਰਸ ਤਾਇਨਾਤ ਹੈ। ਅਸ਼ੋਕ ਮਿੱਤਲ ਬੀਤੇ ਦਿਨ ਤੋਂ ਹੀ ਜਲੰਧਰ ਸਥਿਤ ਆਪਣੇ ਘਰ ਵਿੱਚ ਹਨ। ਈਡੀ ਸੂਤਰਾਂ ਅਨੁਸਾਰ, ਇਹ ਅਸ਼ੋਕ ਮਿੱਤਲ ਅਤੇ ਉਨ੍ਹਾਂ ਦੇ ਪੁੱਤਰ ਨਾਲ ਜੁੜਿਆ ਮਨੀ ਲਾਂਡਰਿੰਗ ਮਾਮਲਾ ਹੈ।
ਜ਼ਿਕਰਯੋਗ ਹੈ ਕਿ ਲਗਭਗ 12 ਦਿਨ ਪਹਿਲਾਂ, ਆਮ ਆਦਮੀ ਪਾਰਟੀ (ਆਪ) ਨੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਰਾਜ ਸਭਾ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ ਸੀ। ਇਸ ਤੋਂ ਬਾਅਦ, ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਨਿਯੁਕਤ ਕੀਤਾ ਗਿਆ ਸੀ। ਅਸ਼ੋਕ ਪੰਜਾਬ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਚਾਂਸਲਰ ਹਨ। ਉਹ 2022 ਵਿੱਚ ਰਾਜ ਸਭਾ ਮੈਂਬਰ ਬਣੇ ਸਨ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























