Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ
ਚੰਡੀਗੜ੍ਹ, 11 ਨਵੰਬਰ 2026 (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੋਗਾ ਤੋਂ ਆਮ ਆਦਮੀ ਪਾਰਟੀ (ਆਪ) ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ 25 ਨਵੰਬਰ ਨੂੰ ਚੰਡੀਗੜ੍ਹ ਸਥਿਤ ਈਡੀ ਦਫ਼ਤਰ ਵਿੱਚ ਸਬੰਧਤ ਜਾਇਦਾਦ ਦੇ ਦਸਤਾਵੇਜ਼ਾਂ ਨਾਲ ਪੇਸ਼ ਹੋਣ ਲਈ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ, 4 ਨਵੰਬਰ ਨੂੰ, ਈਡੀ ਨੇ ਵਿਧਾਇਕ, ਉਨ੍ਹਾਂ ਦੇ ਪਤੀ ਅਤੇ ਸਹਿਯੋਗੀਆਂ ਨਾਲ ਜੁੜੇ ਸੱਤ ਸਥਾਨਾਂ ‘ਤੇ ਲਗਭਗ 36 ਘੰਟੇ ਛਾਪੇਮਾਰੀ ਕੀਤੀ ਸੀ। ਰੇਡ ਤੋਂ ਬਾਅਦ ਵਿਧਾਇਕ ਨੇ ਦਾਅਵਾ ਕੀਤਾ ਸੀ ਕਿ ਈਡੀ ਕੁੱਝ ਨਹੀਂ ਮਿਲੀ ਸਗੋਂ ਉਨ੍ਹਾਂ ‘ਤੇ ਭਾਜਪਾ ਵਿੱਚ ਸ਼ਾਮਲ ਹੋਣ ਲਈ ਦਬਾਅ ਪਾਇਆ ਸੀ।























