Punjab: ED ਵੱਲੋਂ ਮੰਤਰੀ ਸੰਜੀਵ ਅਰੋੜਾ ਨੂੰ ਵੀਡੀਓ ਕਾਨਫਰੰਸ ਰਾਹੀਂ ਅਦਾਲਤ ‘ਚ ਕੀਤਾ ਜਾਵੇਗਾ ਪੇਸ਼
ਚੰਡੀਗੜ੍ਹ, 26 ਜੂਨ (ਵਿਸ਼ਵ ਵਾਰਤਾ): ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੀ ਨਿਆਇਕ ਹਿਰਾਸਤ ਦੀ ਮਿਆਦ ਅੱਜ 26 ਜੂਨ ਨੂੰ ਖਤਮ ਹੋ ਰਹੀ ਹੈ। ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਵੀਡੀਓ ਕਾਨਫਰੰਸ ਰਾਹੀਂ ਗੁਰੂਗਰਾਮ ਦੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਦੱਸ ਦਈਏ ਕਿ ਉਹ ਇਸ ਵੇਲੇ ਗੁਰੂਗਰਾਮ ਦੀ ਭੋਂਸਡੀ ਜੇਲ੍ਹ ‘ਚ ਬੰਦ ਹਨ।
ਇਸ ਤੋਂ ਪਹਿਲਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇੱਕ ਵੱਡੇ ਮਨੀ ਲਾਂਡਰਿੰਗ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਦੇ ਮੰਤਰੀ ਸੰਜੀਵ ਅਰੋੜਾ ਦੀ ਕੰਪਨੀ ਮੈਸਰਜ਼ ਹੈਂਪਟਨ ਸਕਾਈ ਰਿਐਲਟੀ ਲਿਮਟਿਡ (ਐਚਐਸਆਰਐਲ) ਅਤੇ ਇਸਦੇ ਸਹਿਯੋਗੀਆਂ ‘ਤੇ ਆਪਣੀ ਪਕੜ ਮਜ਼ਬੂਤ ਕਰਦੇ ਹੋਏ, ਈਡੀ ਨੇ 55.57 ਕਰੋੜ ਰੁਪਏ ਦੀ ਚੱਲ ਅਤੇ ਅਚੱਲ ਜਾਇਦਾਦ ਕੁਰਕ ਕਰ ਲਈ ਹੈ। ਇਹ ਪੂਰੀ ਕਾਰਵਾਈ ਮੋਬਾਈਲ ਫੋਨਾਂ ਦੇ ਜਾਅਲੀ ਨਿਰਯਾਤ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਕੀਤੀ ਗਈ ਹੈ।
ਇਹ ਮਾਮਲਾ PMLA ਤਹਿਤ ਮਨੀ ਲਾਂਡਰਿੰਗ ਦੇ ਦੋਸ਼ਾਂ ਨਾਲ ਜੁੜਿਆ ਹੋਇਆ ਹੈ, ਜਿਸ ਦੀ ਜਾਂਚ ਈ ਡੀ ਕਰ ਰਹੀ ਹੈ। ਦਰਅਸਲ ED ਨੇ ਇਕ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਇਹ ਜਾਂਚ PMLA (Prevention of Money Laundering Act) ਤਹਿਤ ਹੋ ਰਹੀ ਹੈ। ਜਾਂਚ ਦੌਰਾਨ ED ਨੂੰ ਸੰਜੀਵ ਅਰੋੜਾ ਨਾਲ ਜੁੜੇ ਕੁਝ ਵਿੱਤੀ ਲੈਣ-ਦੇਣਾਂ ਅਤੇ ਦਸਤਾਵੇਜ਼ਾਂ ‘ਤੇ ਸ਼ੱਕ ਹੋਇਆ ਕਿ ਕੁਝ ਰਕਮਾਂ ਗਲਤ ਤਰੀਕੇ ਨਾਲ ਘੁਮਾਈਆਂ ਗਈਆਂ ਹੋ ਸਕਦੀਆਂ ਹਨ। ਇਸ ਦੇ ਆਧਾਰ ‘ਤੇ ED ਨੇ Sanjeev Arora ਨੂੰ ਗ੍ਰਿਫਤਾਰ ਕੀਤਾ ਸੀ। ED ਵੱਲੋਂ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲਾ ਅਦਾਲਤ ਵਿੱਚ ਵਿਚਾਰਧੀਨ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























