Punjab elections: ਸੁਖਜਿੰਦਰ ਸਿੰਘ ਰੰਧਾਵਾ ਨੇ ECI ਨੂੰ ਕੀਤੀ ਸ਼ਿਕਾਇਤ
– ਕਿਹਾ, ਗੈਂਗਸਟਰ ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਕਰ ਰਿਹਾ ਪ੍ਰਭਾਵਿਤ
ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਦੀ ਪ੍ਰਕਿਰਿਆ ਦੌਰਾਨ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਰਤੀ ਚੋਣ ਕਮਿਸ਼ਨ (ECI) ਅਤੇ ਗ੍ਰਹਿ ਮੰਤਰਾਲੇ ਨੂੰ ਇਕ ਚਿਠੀ ਲਿਖੀ।
ਰੰਧਾਵਾ ਨੇ ਸ਼ਿਕਾਇਤ ਕੀਤੀ ਹੈ ਕਿ ਜੇਲ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਵੀਡੀਓ ਕਾਲ ਕਰ ਕੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੇ ਹੱਕ ‘ਚ ਵੋਟ ਪਾਉਣ ਲਈ ਕਹਿ ਰਿਹਾ ਹੈ। ਹਰਿਆਣਾ ਜੇਲ੍ਹ ਵਿੱਚ ਬੰਦ ਜੱਗੂ ਦਾ ਜੱਦੀ ਪਿੰਡ ਭਗਵਾਨਪੁਰੀਆ ਹੈ।
ਜ਼ਿਮਨੀ ਚੋਣ (Punjab elections) ‘ਚ ਸੰਸਦ ਮੈਂਬਰ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੀ ਟਿਕਟ ‘ਤੇ ਚੋਣ ਲੜ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਅਤੇ ਭਾਜਪਾ ਵੱਲੋਂ ਰਵੀਕਰਨ ਸਿੰਘ ਕਾਹਲੋਂ ਚੋਣ ਲੜ ਰਹੇ ਹਨ। ਰੰਧਾਵਾ ਦਾ ਕਹਿਣਾ ਹੈ ਕਿ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਇਲਾਕੇ ਦੇ ਕਈ ਘਰਾਂ ਵਿੱਚ ਜਾ ਕੇ ਲੋਕਾਂ ਨੂੰ ‘ਆਪ’ ਉਮੀਦਵਾਰ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਕਹਿ ਰਹੀ ਹੈ। ਸੰਸਦ ਮੈਂਬਰ ਰੰਧਾਵਾ ਨੇ ਦੱਸਿਆ ਕਿ ਉਨ੍ਹਾਂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਨਿਰਪੱਖ ਚੋਣਾਂ ਲਈ ਹਲਕੇ ਵਿੱਚ ਅਰਧ ਸੈਨਿਕ ਬਲ ਤਾਇਨਾਤ ਕੀਤੇ ਜਾਣ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/