Punjab Elections results: ਡੇਰਾ ਬਾਬਾ ਨਾਨਕ ਤੋਂ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਅੱਗੇ
ਗੁਰਦਾਸਪੁਰ,23 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ‘ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਸੁਖਜਿੰਦਰਾ ਗਰੁੱਪ ਆਫ਼ ਇੰਸਟੀਚਿਊਟ ਗੁਰਦਾਸਪੁਰ ਵਿਖੇ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ।ਦਸਵੇਂ ਗੇੜ ‘ਚ ਡੇਰਾ ਬਾਬਾ ਨਾਨਕ ਸੀਟ ‘ਤੇ ਇਕ ਵੱਡਾ ਉਲਟਫੇਰ ਦੇਖਣ ਨੂੰ ਮਿਲਿਆ। ਆਮ ਆਦਮੀ ਪਾਰਟੀ ਨੇ ਇੱਕ ਵਾਰ ਫਿਰ ਲੀਡ ਬਣਾ ਲਈ ਹੈ। ਇੱਥੇ ਗੁਰਦੀਪ ਸਿੰਘ ਰੰਧਾਵਾ ਨੂੰ 33574 ਵੋਟਾਂ ਮਿਲੀਆਂ ਹਨ, ਉਹ 1191 ਵੋਟਾਂ ਨਾਲ ਅੱਗੇ ਹਨ। ਇੱਥੇ ਕਾਂਗਰਸ ਦੀ ਜਤਿੰਦਰ ਕੌਰ ਨੂੰ 32383 ਵੋਟਾਂ ਮਿਲੀਆਂ ਹਨ।
ਡੇਰਾ ਬਾਬਾ ਨਾਨਕ ਵਿੱਚ 4 ਗੇੜਾਂ ਤੋਂ ਬਾਅਦ ਕਾਂਗਰਸੀ ਉਮੀਦਵਾਰ ਨੂੰ ਵੱਡੀ ਲੀਡਮਿਲੀ ਸੀ ਪਰ ਕਾਂਗਰਸ 9ਵੇਂ ਗੇੜ ਵਿੱਚ ਪਛੜ ਗਈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ 505 ਵੋਟਾਂ ਨਾਲ ਅੱਗੇ ਹੋ ਗਏ। ਉਨ੍ਹਾਂ ਨੂੰ 30420 ਵੋਟਾਂ ਮਿਲੀਆਂ ਜਦਕਿ ਕਾਂਗਰਸ ਦੀ ਜਤਿੰਦਰ ਕੌਰ ਰੰਧਾਵਾ ਨੂੰ 29915 ਅਤੇ ਭਾਜਪਾ ਦੇ ਰਵੀਕਰਨ ਸਿੰਘ ਕਾਹਲੋਂ ਨੂੰ 3609 ਵੋਟਾਂ ਮਿਲੀਆਂ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/