Punjab: ਪੰਜਾਬ ਕੈਬਨਿਟ ਮੀਟਿੰਗ ‘ਚ ਅਨੁਮਾਨਿਤ ਬਜਟ ਪਾਸ
ਚੰਡੀਗੜ੍ਹ, 6 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਬਜਟ ਇਜਲਾਸ ਦੇ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਕੈਬਨਿਟ ਦੀ ਮੀਟਿੰਗ ਹੋਣੀ ਸੀ, ਜੋ ਕਿ ਹੁਣ ਖਤਮ ਹੋ ਚੁੱਕੀ ਹੈ। ਇਸ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ। ਮੀਟਿੰਗ ’ਚ ਕੈਬਨਿਟ ਵਲੋਂ ਬਜਟ ਨੂੰ ਮਨਜ਼ੂਰੀ ਦੇ ਦਿੱਤੀ ਗਈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਦਿੱਤੀ।

ਇਸ ਸੰਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘X’ ‘ਤੇ ਇੱਕ ਪੋਸਟ ਪਾਉਂਦਿਆਂ ਕਿਹਾ ਕਿ, “ਪੰਜਾਬ ਸਰਕਾਰ ਦਾ ਵਿੱਤੀ ਸਾਲ 2026-2027 ਦਾ ਬਜਟ ਅਨੁਮਾਨ ਪੰਜਾਬ ਕੈਬਨਿਟ ਵੱਲੋਂ ਪਾਸ ਕੀਤਾ ਗਿਆ..ਬਜਟ 8 ਮਾਰਚ ਦਿਨ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ..ਇਸ ਦਿਨ ਕੌਮਾਂਤਰੀ ਮਹਿਲਾ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ.. ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਇਹ ਬਜਟ ਹਰ ਪੰਜਾਬੀ ਦੀ ਤਰੱਕੀ ਅਤੇ ਖੁਸ਼ਹਾਲੀ ‘ਚ ਵੱਡਾ ਯੋਗਦਾਨ ਪਾਏਗਾ..”
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























