Punjab: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ ਗੱਲਬਾਤ ਲਈ ਸੱਦਾ
ਚੰਡੀਗੜ੍ਹ, 25 ਨਵੰਬਰ 2026 (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਰ ਕਮੇਟੀ ਨੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਨੂੰ ਗੱਲਬਾਤ ਲਈ ਸੱਦਾ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਕਮੇਟੀ ਨੂੰ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੱਲਬਾਤ ਲਈ ਸੱਦਾ ਦਿੱਤਾ ਗਿਆ ਹੈ। ਮਾਹਰ ਕਮੇਟੀ ਵੱਲੋਂ ਇਹ ਸੱਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪੂਰਤੀ ਦੇ ਮੱਦੇਨਜ਼ਰ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਨੇ ਮਾਹਰ ਕਮੇਟੀ ਨੂੰ 27 ਨਵੰਬਰ ਨੂੰ ਮੀਟਿੰਗ ਲਈ ਸੱਦਾ ਦਿੱਤਾ ਸੀ। ਮਾਹਰ ਕਮੇਟੀ ਨੇ ਤਾਲਮੇਲ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਸਬੰਧੀ ਸਿੱਖ ਸੰਗਤ ਨੂੰ ਗੁੰਮਰਾਹ ਨਾ ਕੀਤਾ ਜਾਵੇ। ਕਮੇਟੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਅਤੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026” ਲਈ ਗੱਲਬਾਤ ਕੀਤੀ ਜਾਣੀ ਚਾਹੀਦੀ ਹੈ।
ਦੱਸ ਦਈਏ ਕਿ ਇਸ ਤੋਂ 18 ਨਵੰਬਰ ਅਤੇ 23 ਨਵੰਬਰ ਨੂੰ ਸੱਦੀ ਗਈ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਾਹਰ ਕਮੇਟੀ ਸ਼ਾਮਲ ਨਹੀਂ ਹੋਈ ਸੀ।























