PUNJAB : ਸੁਖਬੀਰ ਬਾਦਲ ਗੋਲੀਕਾਂਡ ਮਾਮਲਾ : ਨਰਾਇਣ ਸਿੰਘ ਚੌੜਾ ਦਾ ਵਧਿਆ ਰਿਮਾਂਡ
ਅਦਾਲਤ ਨੇ ਮੁੜ ਭੇਜਿਆ 2 ਦਿਨ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ, 15ਦਸੰਬਰ(ਵਿਸ਼ਵ ਵਾਰਤਾ) ਹਰਿਮੰਦਰ ਸਾਹਿਬ ਦੇ ਬਾਹਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਧਾਰਮਿਕ ਸਜ਼ਾ ਤਹਿਤ ਸੇਵਾ ਨਿਭਾ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਦੇ ਰਿਮਾਂਡ ‘ਚ 2 ਦਿਨ ਦਾ ਵਾਧਾ ਕਰ ਦਿੱਤਾ ਗਿਆ ਹੈ।
ਅੰਮ੍ਰਿਤਸਰ ਪੁਲਿਸ ਨੇ ਨਰਾਇਣ ਸਿੰਘ ਚੌੜਾ ਦਾ 3 ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਬੀਤੇ ਕੱਲ੍ਹ (ਸ਼ਨੀਵਾਰ ਨੂੰ) ਮੁੜ ਅੰਮ੍ਰਿਤਸਰ ਦੀ ਅਦਾਲਤ ਵਿੱਚ ਪੇਸ਼ ਕੀਤਾ। ਪੁਲੀਸ ਨੇ 5 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਸਿਰਫ਼ 2 ਦਿਨ ਦਾ ਰਿਮਾਂਡ ਮਨਜ਼ੂਰ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/