Punjab: ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਨੂੰ ਅੱਜ ਫਿਰ ਅਦਾਲਤ ‘ਚ ਕੀਤਾ ਜਾਵੇਗਾ ਪੇਸ਼, ਲਿਆ ਜਾਵੇਗਾ ਰਿਮਾਂਡ
– ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ‘ਚ ਹੈ ਗ੍ਰਿਫ਼ਤਾਰ

ਚੰਡੀਗੜ੍ਹ, 9 ਜੂਨ (ਵਿਸ਼ਵ ਵਾਰਤਾ): ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਮਸ਼ਹੂਰ (Punjab) ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਾਹਲ ਨੂੰ ਅੱਜ (9 ਜੂਨ) ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਸਬੀਰ ਸਿੰਘ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਦੋ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਸੀ।
ਪੰਜਾਬ ਪੁਲਿਸ ਅਨੁਸਾਰ ਜਸਬੀਰ ਭਾਰਤੀ ਫੌਜੀ ਠਿਕਾਣਿਆਂ ਬਾਰੇ ਜਾਣਕਾਰੀ ਪਾਕਿਸਤਾਨ ਨੂੰ ਭੇਜਦਾ ਸੀ। ਪੁਲਿਸ ਨੂੰ ਉਸਦੇ ਮੋਬਾਈਲ ਵਿੱਚ 150 ਤੋਂ ਵੱਧ ਫੌਜੀ ਅਧਿਕਾਰੀਆਂ, ਸੰਸਥਾਵਾਂ ਅਤੇ ਲੋਕਾਂ ਦੇ ਨੰਬਰ ਮਿਲੇ ਹਨ।
ਦੱਸ ਦਈਏ ਕਿ ਪੰਜਾਬ ਪੁਲਿਸ ਨੇ ਜਸਬੀਰ ਸਿੰਘ ਨੂੰ 4 ਤਰੀਕ ਨੂੰ ਗ੍ਰਿਫ਼ਤਾਰ ਕਰਕੇ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇੱਥੋਂ ਅਦਾਲਤ ਨੇ ਉਸਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ। ਇਸ ਤੋਂ ਬਾਅਦ, ਉਸਨੂੰ 7 ਜੂਨ ਨੂੰ ਦੁਬਾਰਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਨੇ ਅਦਾਲਤ ਵਿੱਚ ਸੱਤ ਦਿਨ ਦਾ ਰਿਮਾਂਡ ਮੰਗਿਆ ਸੀ, ਪਰ ਦੋ ਦਿਨ ਦਾ ਰਿਮਾਂਡ ਮਿਲਿਆ ਸੀ। ਜੋ ਕਿ ਅੱਜ ਖਤਮ ਹੋ ਰਿਹਾ ਹੈ ਅਤੇ ਜਸਬੀਰ ਸਿੰਘ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















