Punjab Farmer: ਜਗਜੀਤ ਡੱਲੇਵਾਲ ਨੂੰ ਲੈ ਕੇ ਪਟਿਆਲਾ ਰੇਂਜ DIG ਮਨਦੀਪ ਸਿੱਧੂ ਦਾ ਪਹਿਲਾ ਬਿਆਨ
ਚੰਡੀਗੜ੍ਹ : ਜਗਜੀਤ ਡੱਲੇਵਾਲ ਨੂੰ ਲੈ ਪਟਿਆਲਾ ਰੇਂਜ DIG ਮਨਦੀਪ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਉਨ੍ਹਾਂ ਕਿਹਾ ਕਿ” ਡੱਲੇਵਾਲ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਪ੍ਰਸ਼ਾਸਨ ਉਨ੍ਹਾਂ ਦੀ ਉਮਰ ਅਤੇ ਸਿਹਤ ਨੂੰ ਲੈ ਕੇ ਚਿੰਤਤ ਸੀ। ਮਰਨ ਵਰਤ ਦੇ ਐਲਾਨ ਤੋਂ ਬਾਅਦ ਲੋਕਾਂ ਦਾ ਜ਼ਿਆਦਾ ਇਕੱਠ ਹੋਣ ਕਾਰਨ ਸਿਹਤ ਸਹੂਲਤਾਂ ਨਹੀਂ ਪਹੁੰਚ ਪਾਉਂਦੀਆਂ। ਇਸ ਕਾਰਨ ਪ੍ਰਸ਼ਾਸਨ ਨੇ ਉਨ੍ਹਾਂ ਦੀ ਮੈਡੀਕਲ ਜਾਂਚ ਕਰਵਾਉਣ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਲੁਧਿਆਣਾ ਦੇ ਡੀ.ਐਮ.ਸੀ. ਲਿਆਂਦਾ ਗਿਆ ਹੈ।
ਇਸ ਤੋਂ ਪਹਿਲਾਂ ਇਸ ਤੋਂ ਪਹਿਲਾਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਡੱਲੇਵਾਲ ਨੂੰ ਦੇਰ ਰਾਤ ਕਰੀਬ 2 ਵਜੇ ਖਨੌਰੀ ਸਰਹੱਦ ਤੋਂ ਹਿਰਾਸਤ ‘ਚ ਲੈ ਗਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਸ ਤੋਂ ਬਾਅਦ ਜਾਣਕਾਰੀ ਸਾਹਮਣੇ ਆਈ ਸੀ ਕਿ ਪੁਲਿਸ ਉਨ੍ਹਾਂ ਨੂੰ ਇਲਾਜ ਲਈ ਲੁਧਿਆਣਾ ਦੇ ਡੀਐਮਸੀ ਹਸਪਤਾਲ ਲੈ ਗਈ ਹੈ। ਹਸਪਤਾਲ ਦੇ ਆਲੇ-ਦੁਆਲੇ ਪੁਲਿਸ ਤਾਇਨਾਤ ਕੀਤੀ ਗਈ ਹੈ ਤਾ ਕਿ ਕੋਈ ਵੀ ਉਨ੍ਹਾਂ ਤੱਕ ਨਾ ਪਹੁੰਚ ਸਕੇ।