Punjab: ਕਿਸਾਨ ਆਗੂ ਹਰਦੋਝੰਡੇ ਦਾ ਮਰਨ ਵਰਤ ਸਮਾਪਤ
– ਡੱਲੇਵਾਲ ਨੇ ਖੁਲ੍ਹਵਾਇਆ ਹਰਦੋਝੰਡੇ ਦਾ ਮਰਨ ਵਰਤ
ਚੰਡੀਗੜ੍ਹ,30 ਨਵੰਬਰ : ਖਨੌਰੀ ਬਾਰਡਰ ‘ਤੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਦਾ ਮਰਨ ਵਰਤ ਸਮਾਪਤ ਕਰਵਾ ਦਿੱਤਾ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪਾਣੀ ਪਿਲਾ ਕੇ ਸੁਰਜੀਤ ਸਿੰਘ ਹਰਦੋਝੰਡਾ ਦਾ ਮਰਨ ਵਰਤ ਖੁਲ੍ਹਵਾਇਆ। ਉਹ 26 ਨਵੰਬਰ ਤੋਂ ਮਰਨ ਵਰਤ ‘ਤੇ ਬੈਠੇ ਸਨ।ਕਿਸਾਨ ਜਥੇਬੰਦੀ ਸੰਯੁਕਤ ਕਿਸਾਨ ਮੋਰਚਾ (ਗ਼ੈਰ ਰਾਜਨੀਤਿਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਜਾਣ ਮਗਰੋਂ ਸੁਖਜੀਤ ਸਿੰਘ ਹਰਦੋਝੰਡੇ ਵਲੋਂ ਮਰਨ ਵਰਤ ਸ਼ੁਰੂ ਕੀਤਾ ਗਿਆ ਸੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/