Punjab ਖਨੌਰੀ ਬਾਰਡਰ ਤੋਂ ਕਿਸਾਨ ਆਗੂ ਡੱਲੇਵਾਲ ਨੇ ਜਾਰੀ ਕੀਤਾ ਸੰਦੇਸ਼
ਚੰਡੀਗੜ੍ਹ : ਕਿਸਾਨ ਆਗੂ ਡੱਲੇਵਾਲ ਵੱਲੋਂ ਅੱਜ ਲੋਕਾਂ ਨੂੰ ਖਨੌਰੀ ਪਹੁੰਚਣ ਦੀ ਅਪੀਲ ਕੀਤੀ ਗਈ ਉਨ੍ਹਾਂ ਨੇ ਅੱਜ ਸਵੇਰੇ ਇਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ “ਤੁਸੀਂ ਸਾਰੇ ਜਾਣਦੇ ਹੋ ਕਿ ਐਮਐਸਪੀ ਦੀ ਲੜਾਈ ਲੜੀ ਜਾ ਰਹੀ ਹੈ। ਦੇਸ਼ ਦੇ ਲੋਕ ਜੋ ਇਸ ਐਮਐਸਪੀ ਲੜਾਈ ਦਾ ਹਿੱਸਾ ਹਨ ਅਤੇ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨਾ ਅਤੇ ਜਿੱਤਣਾ ਚਾਹੁੰਦੇ ਹਨ। ਮੈਂ ਸਾਰਿਆਂ ਨੂੰ ਹੱਥ ਜੋੜ ਕੇ ਬੇਨਤੀ ਕਰਦਾ ਹਾਂ ਕਿ ਮੈਂ 4 ਜਨਵਰੀ ਨੂੰ ਖਨੌਰੀ ਬਾਰਡਰ ‘ਤੇ ਤੁਹਾਡੇ ਸਾਰਿਆਂ ਦੇ ਦਰਸ਼ਨ ਕਰਨਾ ਚਾਹੁੰਦਾ ਹਾਂ, ਮੈਂ ਤੁਹਾਨੂੰ ਸਭ ਨੂੰ ਦੇਖਣਾ ਚਾਹੁੰਦਾ ਹਾਂ। ਕਿਰਪਾ ਕਰਕੇ 4 ਜਨਵਰੀ ਨੂੰ ਦਰਸ਼ਨ ਦੇਣ ਦੀ ਕਿਰਪਾਲਤਾ ਕਰੋ। ਮੈਂ ਤੁਹਾਡੇ ਸਾਰਿਆਂ ਦਾ ਧੰਨਵਾਦੀ ਹੋਵਾਂਗਾ।”
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/