ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਹਰਿਆਣਾ ਨੇ ਵਧਾਈ ਸਖਤੀ
– ਨਵੇਂ ਹੁਕਮ ਕੀਤੇ ਜਾਰੀ, ਵੱਡੀ ਗਿਣਤੀ ‘ਚ ਫੋਰਸ ਵੀ ਤਾਇਨਾਤ
ਚੰਡੀਗੜ੍ਹ : ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਸ਼ੁੱਕਰਵਾਰ (6 ਦਸੰਬਰ) ਨੂੰ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨਾ ਹੈ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਹਰਿਆਣਾ ਪੁਲਿਸ ਨੇ ਦਿੱਲੀ ਵਿੱਚ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਤੋਂ ਹੁਕਮਾਂ ਦੀ ਕਾਪੀ ਮੰਗੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਅੰਬਾਲਾ ਜ਼ਿਲ੍ਹੇ ਵਿੱਚ ਭਾਰਤੀ ਸਿਵਲ ਡਿਫੈਂਸ ਕੋਡ ਦੀ ਧਾਰਾ 163 ਵੀ ਲਾਗੂ ਕਰ ਦਿੱਤੀ ਹੈ। ਜਿਸ ਵਿੱਚ ਪੰਜ ਜਾਂ ਪੰਜ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ ਦੀ ਮਨਾਹੀ ਹੈ। ਜੇਕਰ ਇਕੱਠ ਦੇ ਰੂਪ ਵਿੱਚ ਕੋਈ ਰੋਸ ਪ੍ਰਦਰਸ਼ਨ ਕਰਨਾ ਹੋਵੇ ਤਾਂ ਇਸ ਸੰਬੰਧੀ ਲਿਖਤੀ ਇਜਾਜ਼ਤ ਲੈਣੀ ਪਵੇਗੀ। ਓਧਰ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਕਿਸਾਨ ਆਪਣੇ ਪ੍ਰੋਗਰਾਮ ਅਨੁਸਾਰ ਸ਼ੁੱਕਰਵਾਰ (6 ਦਸੰਬਰ) ਨੂੰ ਦਿੱਲੀ ਵੱਲ ਮਾਰਚ ਕਰਨਗੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/