Punjab Farmers: SC ਦੀ ਕਮੇਟੀ ਨਾਲ ਕਿਸਾਨਾਂ ਦੀ ਮੀਟਿੰਗ ਰਹੀ ਬੇਸਿੱਟਾ
ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ
ਚੰਡੀਗੜ੍ਹ 4 ਨਵੰਬਰ (ਵਿਸ਼ਵ ਵਾਰਤਾ): ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ‘ਤੇ ਵਿਚਾਰ ਕਰਨ ਲਈ ਅੱਜ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਸੁਪਰੀਮ ਕੋਰਟ ਦੀ ਕਮੇਟੀ ਨਾਲ ਹੋਈ ਕਿਸਾਨਾਂ ਦੀ ਮੀਟਿੰਗ (Punjab Farmers) ਬੇਨਤੀਜਾ ਰਹੀ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ।
ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 12 ਮੰਗਾਂ ਰੱਖੀਆਂ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਅੰਦੋਲਨ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ।ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਜਦਕਿ ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ।
ਹੋਰ ਖਬਰਾਂ ਪੜ੍ਹਨ ਲਈ ਕਲਿਕ ਕਰੋ: https://wishavwarta.in/