Punjab Farmers: ਕਿਸਾਨ ਆਗੂ ਡੱਲੇਵਾਲ ਦਾ ਹਾਲ ਜਾਣਨ ਲਈ ਖਨੌਰੀ ਬਾਰਡਰ ਪਹੁੰਚੇ SGPC ਪ੍ਰਧਾਨ ਧਾਮੀ
- 23 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ ਜਗਜੀਤ ਸਿੰਘ ਡੱਲੇਵਾਲ
ਚੰਡੀਗੜ੍ਹ : ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ (Punjab Farmers) ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 23 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹਨ। ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਮੈਂਬਰ ਸਾਹਿਬਾਨ ਨੇ ਪੰਜਾਬ-ਹਰਿਆਣਾ ਦੇ ਖਨੌਰੀ ਬਾਰਡਰ ‘ਤੇ ਕਿਸਾਨਾਂ ਦੀ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਜਾਣਿਆ।
ਇਸ ਮੌਕੇ ਐਡਵੋਕੇਟ ਧਾਮੀ ਨੇ ਜਪੁਜੀ ਸਾਹਿਬ ਤੇ ਮੂਲ ਮੰਤਰ ਦਾ ਜਾਪ ਕਰਕੇ ਕਿਸਾਨ ਆਗੂ ਡੱਲੇਵਾਲ ਦੀ ਸਿਹਤ ਅਤੇ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਖੁਦ ਅਰਦਾਸ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਪਾਲ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਸੁਰਜੀਤ ਸਿੰਘ ਭਿੱਟੇਵੱਡ, ਗੁਰਬਖ਼ਸ਼ ਸਿੰਘ ਖ਼ਾਲਸਾ, ਜਰਨੈਲ ਸਿੰਘ ਡੋਗਰਾਂਵਾਲਾ, ਰਣਜੀਤ ਸਿੰਘ ਕਾਹਲੋਂ ਆਦਿ ਹਾਜ਼ਰ ਸਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/