Punjab Farmers: ਖਨੌਰੀ ਬਾਰਡਰ ‘ਤੇ ਵਧੀ ਹਲਚਲ! ਡਾਕਟਰਾਂ ਦੀ ਟੀਮ ਅਤੇ ਪੰਜਾਬ ਪੁਲਿਸ ਦੇ ਵੱਡੇ ਅਧਿਕਾਰੀ ਪੁੱਜੇ ਖਨੌਰੀ
– ਬੇਹੱਦ ਨਾਜ਼ੁਕ ਬਣੀ ਹੋਈ ਹੈ ਕਿਸਾਨ ਆਗੂ ਡੱਲੇਵਾਲ ਦੀ ਸਿਹਤ
ਚੰਡੀਗੜ੍ਹ,14 ਜਨਵਰੀ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਖਨੌਰੀ ਸਰਹੱਦ ’ਤੇ 50 ਦਿਨਾਂ ਤੋਂ ਮਰਨ ਵਰਤ ’ਤੇ ਹਨ। ਉਨ੍ਹਾਂ ਦੀ ਸਿਹਤ ਬੇਹੱਦ ਨਾਜ਼ੁਕ ਬਣੀ ਹੋਈ ਹੈ। ਡਾਕਟਰਾਂ ਅਨੁਸਾਰ ਡੱਲੇਵਾਲ ਦੇ ਸਰੀਰ ਦੀ ਚਮੜੀ ਨੇ ਵੀ ਸੁੰਗੜਨਾ ਸ਼ੁਰੂ ਕਰ ਦਿੱਤਾ ਹੈ ਅਤੇ ਉਨ੍ਹਾਂ ਦੀਆਂ ਹੱਡੀਆਂ ਦਿੱਖ ਰਹੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਬੋਲਣ ਵਿੱਚ ਵੀ ਕਾਫੀ ਮੁਸ਼ਕਲ ਆ ਰਹੀ ਹੈ। ਤਾਜ਼ਾ ਜਾਣਕਾਰੀ ਅਨੁਸਾਰ ਪਟਿਆਲਾ ਤੋਂ ਡਾਕਟਰਾਂ ਦੀ ਟੀਮ ਪੁਲੀਸ ਪਾਰਟੀ ਸਮੇਤ ਖਨੌਰੀ ਸਰਹੱਦ ’ਤੇ ਪਹੁੰਚ ਗਈ ਹੈ। SSP ਨਾਨਕ ਸਿੰਘ ਸਮੇਤ ਹੋਰ ਵੱਡੇ ਪੁਲਿਸ ਅਧਿਕਾਰੀ ਖਨੌਰੀ ਪੁੱਜੇ ਹਨ। ਇੱਥੇ ਉਹ ਡੱਲੇਵਾਲ ਦੇ ਟੈਸਟ ਲਈ ਸੈਂਪਲ ਲੈਣਗੇ। ਪੰਜਾਬ ਸਰਕਾਰ ਨੇ ਮੋਰਚੇ ਵਾਲੀ ਜਗਾ ਤੋਂ ਮਹਿਜ਼ 500 ਮੀਟਰ ਦੀ ਦੂਰੀ ‘ਤੇ ਇਕ ਆਰਜ਼ੀ ਹਸਪਤਾਲ ਬਣਾਇਆ ਹੈ। ਡੱਲੇਵਾਲ ਦੀ ਹਾਲਤ ਨੂੰ ਦੇਖਦੇ ਹੋਏ ਇੱਥੇ ਟੀਮ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਦੱਸ ਦਈਏ ਕਿ ਭਲਕੇ ਸੁਪਰੀਮ ਕੋਰਟ ਵਿੱਚ ਡੱਲੇਵਾਲ ਸਬੰਧੀ ਸੁਣਵਾਈ ਹੋਵੇਗੀ। ਉਮੀਦ ਜਤਾਈ ਜਾ ਰਹੀ ਹੈ ਕਿ ਅੱਜ ਕਿਸਾਨ ਆਗੂ ਡੱਲੇਵਾਲ ਨੂੰ ਡਾਕਟਰੀ ਇਲਾਜ ਲਈ ਹਸਪਤਾਲ ਲਿਜਾਇਆ ਜਾ ਸਕਦਾ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/