Punjab Farmers ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ
- ਡੱਲੇਵਾਲ ਦੀ ਸਿਹਤ ਨੂੰ ਲੈ ਕੇ ਸੁਪਰੀਮ ਕੋਰਟ ਸਖਤ
- ਕਿਸਾਨ ਆਗੂਆਂ ਨੂੰ ਲਗਾਈ ਫਟਕਾਰ, ਪੰਜਾਬ ਸਰਕਾਰ ਨੂੰ ਵੀ ਹਦਾਇਤਾਂ
ਚੰਡੀਗੜ੍ਹ : ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਸੁਪਰੀਮ ਕੋਰਟ ਚ ਅੱਜ ਸੁਣਵਾਈ ਹੋਈ ਇਸ ਦੌਰਾਨ ਅਦਾਲਤ ਨੇ ਕਿਸਾਨ ਆਗੂਆਂ ਨੂੰ ਫਟਕਾਰ ਲਗਾਈ ਅਤੇ ਪੰਜਾਬ ਸਰਕਾਰ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ। ਇਹ ਸੁਣਵਾਈ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਸੁਧਾਂਸ਼ੂ ਧੂਲੀਆ ਦੀ ਬੈਂਚ ਨੇ ਕੀਤੀ। ਅਦਾਲਤ ਨੇ ਡੱਲੇਵਾਲ ਨੂੰ ਹਸਪਤਾਲ ਲਿਜਾਣ ਦਾ ਵਿਰੋਧ ਕਰਨ ਵਾਲਿਆਂ ਖ਼ਿਲਾਫ਼ ਵੀ ਸਖ਼ਤ ਰੁਖ਼ ਦਿਖਾਇਆ। ਸੁਪਰੀਮ ਕੋਰਟ ਨੇ ਕਿਹਾ ਕਿ ਉਹ ਕਿਸ ਤਰ੍ਹਾਂ ਦੇ ਕਿਸਾਨ ਆਗੂ ਹਨ ਜੋ ਡੱਲੇਵਾਲ ਨੂੰ ਹਸਪਤਾਲ ਚ ਸ਼ਿਫਟ ਕਰਨ ਤੇ ਵਿਰੋਧ ਜਤਾਉਂਦੇ ਹਨ। ਅਦਾਲਤ ਨੇ ਕਿਹਾ ਕਿ ਮੰਗਾਂ ਲਈ ਅੰਦੋਲਨ ਕਰਨਾ ਲੋਕਤੰਤਰੀ ਤਰੀਕਾ ਹੈ, ਪਰ ਕਿਸੇ ਨੂੰ ਹਸਪਤਾਲ ਲਿਜਾਣ ਤੋਂ ਰੋਕਣ ਲਈ ਅੰਦੋਲਨ ਕਰਨ ਦੀ ਗੱਲ ਕਦੇ ਨਹੀਂ ਸੁਣੀ। ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ ਹੈ।
ਇਸ ਤੋਂ ਇਲਾਵਾ ਅਦਾਲਤ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਡੱਲੇਵਾਲ ਨੂੰ ਹਸਪਤਾਲ ਵਿੱਚ ਸ਼ਿਫਟ ਕਰਨ ਦੀਆਂ ਕੋਸ਼ਿਸ਼ਾਂ ਤੋਂ ਵੀ ਸੰਤੁਸ਼ਟ ਨਹੀਂ ਹਨ। ਅਦਾਲਤ ਨੇ ਕੇਂਦਰ ਨੂੰ ਹੁਕਮ ਦਿੱਤਾ ਕਿ ਜੇਕਰ ਡੱਲੇਵਾਲ ਨੂੰ ਸ਼ਿਫਟ ਕਰਨ ਵਿੱਚ ਮਦਦ ਦੀ ਲੋੜ ਹੈ ਤਾਂ ਸਹਾਇਤਾ ਮੁਹੱਈਆ ਕਰਵਾਈ ਜਾਵੇ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/