Punjab farmers: ਖਨੌਰੀ ਬਾਰਡਰ ‘ਤੇ ਵਾਪਰਿਆ ਵੱਡਾ ਹਾਦਸਾ
–ਇਕ ਨੌਜਵਾਨ ਗੰਭੀਰ ਜ਼ਖਮੀ
ਚੰਡੀਗੜ੍ਹ, 9 ਜਨਵਰੀ : ਖਨੌਰੀ ਸਰਹੱਦ ‘ਤੇ ਵੱਡਾ ਹਾਦਸਾ ਵਾਪਰ ਗਿਆ ਹੈ। ਇਥੇ ਇੱਕ ਗੀਜ਼ਰ ਫਟਣ ਨਾਲ ਇਕ ਨੌਜਵਾਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ, ਜਿਸ ਨੂੰ ਤੁਰੰਤ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਖਨੌਰੀ ਧਰਨੇ ਦੌਰਾਨ ਪਾਣੀ ਗਰਮ ਕਰਨ ਲਈ ਲੱਕੜਾਂ ਨਾ ਚਲਣ ਵਾਲਾ ਦੇਸੀ ਜੁਗਾੜੁ ਗੀਜ਼ਰ ਫਟ ਗਿਆ, ਜਿਸ ਵਿੱਚ ਇੱਕ ਨੌਜਵਾਨ ਬੁਰੀ ਤਰ੍ਹਾਂ ਝੁਲਸ ਗਿਆ ਅਤੇ ਉਸ ਦਾ ਸਰੀਰ ਬੁਰੀ ਤਰ੍ਹਾਂ ਸੜ ਗਿਆ। ਜ਼ਖ਼ਮੀ ਨੌਜਵਾਨ ਦੀ ਪਛਾਣ ਗੁਰਦਿਆਲ ਸਿੰਘ ਪੁੱਤਰ ਸੁਲੱਖਣ ਸਿੰਘ ਵਾਸੀ ਸਮਾਣਾ ਵਜੋਂ ਹੋਈ ਹੈ।ਉਸ ਨੂੰ ਸਮਾਣਾ ਦੇ ਹਸਪਤਾਲ ਚ ਇਲਾਜ਼ ਲਈ ਭਰਤੀ ਕਰਵਾਇਆ ਗਿਆ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/