Punjab Farmers Meeting ਖਨੌਰੀ ਬਾਰਡਰ ’ਤੇ ਪੁਲਿਸ ਅਧਿਕਾਰੀਆਂ ਤੇ ਕਿਸਾਨ ਆਗੂਆਂ ਦੀ ਮੀਟਿੰਗ ਸਮਾਪਤ
– ਕਿਸਾਨ ਆਗੂਆਂ ਨੇ ਕਰਤਾ ਵੱਡਾ ਐਲਾਨ
ਪੰਜਾਬ ਪੁਲੀਸ ਦੇ ਡੀਆਈਜੀ ਮਨਜੀਤ ਸਿੰਘ ਸੰਧੂ, ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਅਤੇ ਇੰਟੈਲੀਜੈਂਸ ਵਿਭਾਗ ਦੇ ਅਧਿਕਾਰੀ ਕਿਸਾਨਾਂ ਨਾਲ ਮੀਟਿੰਗ ਲਈ ਖਨੌਰੀ ਬਾਰਡਰ ’ਤੇ ਪੁੱਜੇ ਪਰ ਕੋਈ ਨਤੀਜਾ ਨਹੀਂ ਨਿਕਲਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਡੱਲੇਵਾਲ ਦਾ ਮੁੱਦਾ ਉਠਾਇਆ ਗਿਆ। ਸਪੱਸ਼ਟ ਕੀਤਾ ਗਿਆ ਕਿ ਜਦੋਂ ਤੱਕ ਡੱਲੇਵਾਲ ਮੋਰਚੇ ‘ਤੇ ਨਹੀਂ ਆਉਂਦੇ, ਉਦੋਂ ਤੱਕ ਕੋਈ ਹੋਰ ਗੱਲਬਾਤ ਨਹੀਂ ਹੋਵੇਗੀ। ਇਸ ’ਤੇ ਪੁਲੀਸ ਅਧਿਕਾਰੀਆਂ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨ ਆਗੂਆਂ ਦਾ ਪੱਖ ਸੁਣ ਲਿਆ ਹੈ। ਇਹ ਸੰਦੇਸ਼ ਉੱਚ ਅਧਿਕਾਰੀਆਂ ਅਤੇ ਸਰਕਾਰ ਤੱਕ ਪਹੁੰਚਾਇਆ ਜਾਵੇਗਾ। ਜਿਸ ਤੋਂ ਬਾਅਦ ਇਸ ਬਾਰੇ ਜਲਦੀ ਹੀ ਜਾਣਕਾਰੀ ਦਿੱਤੀ ਜਾਵੇਗੀ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/