Punjab Farmers Meeting ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਸ਼ੁਰੂ
ਚੰਡੀਗੜ੍ਹ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਖਨੌਰੀ ਬਾਰਡਰ ਤੋਂ ਹਿਰਾਸਤ ਵਿੱਚ ਲਏ ਚਾਰ ਦਿਨ ਹੋ ਗਏ ਹਨ। ਖਨੌਰੀ ਸਰਹੱਦ ’ਤੇ ਕਿਸਾਨਾਂ ਦਾ ਇਕੱਠ ਵਧਦਾ ਜਾ ਰਿਹਾ ਹੈ। ਖਨੌਰੀ ਬਾਰਡਰ ਵਿਖੇ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚੇ ਦੇ ਬੈਨਰ ਹੇਠ ਕਿਸਾਨਾਂ ਦੀਆਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਵਿਚਾਲੇ ਹੀ ਵੱਡੀ ਖਬਰ ਸਾਹਮਣੇ ਆਈ ਹੈ ਕਿ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਮੀਟਿੰਗ ਸ਼ੁਰੂ ਹੋ ਗਈ ਹੈ। ਇਸ ਮੀਟਿੰਗ ‘ਚ DIG ਮਨਦੀਪ ਸਿੰਘ ਸੰਧੂ,SSP ਪਟਿਆਲਾ ਸਮੇਤ ਵੱਡੇ ਅਧਿਕਾਰੀ ਸ਼ਾਮਿਲ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/