Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ
ਮੂਣਕ (ਸੰਗਰੂਰ), 29 ਅਕਤੂਬਰ (ਵਿਸ਼ਵ ਵਾਰਤਾ): ਝੋਨੇ ਦੀ ਖਰੀਦ ਨੂੰ ਲੈ ਕੇ ਸੰਗਰੂਰ ਜ਼ਿਲ੍ਹੇ ਦੇ ਮੂਣਕ ‘ਚ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਰੋਸ ਧਰਨਾ ਲਾ ਕੇ ਕਮੇਟੀ ਦੇ ਸੈਕਟਰੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੰਡੀਆਂ ਵਿੱਚ ਝੋਨੇ ਦੀ ਨਮੀ (ਮੌਇਸਚਰ) ਦੇ ਨਾਂ ’ਤੇ ਕਿਸਾਨਾਂ ਨੂੰ ਬੇਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕੁਝ ਆੜ੍ਹਤੀਆਂ ਵੱਲੋਂ ਨਮੀ ਦਾ ਹਵਾਲਾ ਦੇ ਕੇ ਕਿਸਾਨਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ।
ਧਰਨੇ ਦੌਰਾਨ ਕਿਸਾਨਾਂ ਨੇ ਮੰਗ ਕੀਤੀ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਪਾਰਦਰਸ਼ੀ ਢੰਗ ਨਾਲ ਕਰਵਾਈ ਜਾਵੇ ਅਤੇ ਨਮੀ ਦੀ ਜਾਂਚ ਦੇ ਨਾਂ ’ਤੇ ਕਿਸਾਨਾਂ ਨੂੰ ਬੇਵਜ੍ਹਾ ਖੱਜਲ-ਖੁਆਰ ਨਾ ਕੀਤਾ ਜਾਵੇ। ਕਿਸਾਨ ਆਗੂਆਂ ਨੇ ਕਿਹਾ ਕਿ ਜੇਕਰ ਕਿਸੇ ਮੰਡੀ ਵਿੱਚ ਆੜ੍ਹਤੀਆਂ ਵੱਲੋਂ ਕਿਸਾਨਾਂ ਨਾਲ ਧੱਕੇਸ਼ਾਹੀ ਜਾਂ ਗ਼ੈਰ-ਵਾਜਬ ਵਸੂਲੀ ਕੀਤੀ ਜਾ ਰਹੀ ਹੈ ਤਾਂ ਪ੍ਰਸ਼ਾਸਨ ਨੂੰ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।
ਮਾਰਕੀਟ ਕਮੇਟੀ ਦਫ਼ਤਰ ਅੱਗੇ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਰਾਹੀਂ ਕਿਸਾਨ ਜਥੇਬੰਦੀ ਨੇ ਝੋਨੇ ਦੀ ਖਰੀਦ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਦੀ ਮੰਗ ਉਠਾਈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























