Punjab farmers: ਕਿਸਾਨਾਂ ਦੇ ਮੁੱਦੇ ‘ਤੇ ਸੁਨੀਲ ਜਾਖੜ ਨੇ ਦਿੱਤਾ ਵੱਡਾ ਬਿਆਨ
6 ਦਸੰਬਰ ਨੂੰ ਦਿੱਲੀ ਕੂਚ ਕਰਨਗੇ ਕਿਸਾਨ
ਚੰਡੀਗੜ੍ਹ : ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ 6 ਦਸੰਬਰ ਨੂੰ ਦਿੱਲੀ ਵੱਲ ਕੂਚ ਕਰਨਗੇ। ਜਿਵੇਂ-ਜਿਵੇਂ ਦਿਨ ਬੀਤ ਰਹੇ ਹਨ, ਕਿਸਾਨਾਂ ਦੀ ਕੇਂਦਰ ਵਿਰੁੱਧ ਲਾਮਬੰਦੀ ਤੇਜ਼ ਹੁੰਦੀ ਜਾ ਰਹੀ ਹੈ। ਵੱਡੀ ਗਿਣਤੀ ਚ ਕਿਸਾਨ ਖਨੌਰੀ ਬਾਰਡਰ ਤੇ ਇਕੱਠਾ ਹੋ ਰਹੇ ਹਨ। ਕਿਸਾਨਾਂ ਦੇ ਮੁੱਦੇ ‘ਤੇ ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਲਾਈਵ ਹੋ ਕੇ ਵੱਡਾ ਬਿਆਨ ਦਿੱਤਾ ਹੈ ਉਨ੍ਹਾਂ ਕਿਹਾ ਕਿ ਕਾਂਗਰਸੀ ਸਾਂਸਦਾਂ ਨੂੰ ਸੰਸਦ ‘ਚ ਕਿਸਾਨਾਂ ਦੀ ਆਵਾਜ਼ ਚੁੱਕਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਕੋਲੋਂ ਮਿਲੀ ਗਾਰੰਟਿਡ ਐਮ.ਐਸ.ਪੀ. ਦਾ ਹਿਸਾਬ ਪੂਰਾ ਮੌਜੂਦਾ ਸਰਕਾਰ ਤੋਂ ਮੰਗਣਾ ਚਾਹੀਦਾ ਹੈ ਫਿਰ ਦਿੱਲੀ ਕੂਚ ਦੀ ਤਿਆਰੀ ਕਰਨੀ ਚਾਹੀਦੀ ਹੈ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/