Punjab: ਅੱਜ ਪੰਜਾਬ ਸਰਕਾਰ ਨਾਲ ਹੋਵੇਗੀ ਕਿਸਾਨਾਂ ਦੀ ਅਹਿਮ ਮੀਟਿੰਗ
– ਕਿਸਾਨਾਂ ਦੀਆਂ ਮੁੱਖ ਮੰਗਾਂ ’ਤੇ ਹੋਵੇਗੀ ਚਰਚਾ
ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ): ਚੰਡੀਗੜ੍ਹ: ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਅਤੇ ਕਿਸਾਨ ਨੁਮਾਇੰਦਿਆਂ ਵਿਚਾਲੇ ਮੀਟਿੰਗ ਹੋਵੇਗੀ। ਇਹ ਬੈਠਕ ਦੁਪਹਿਰ 12 ਵਜੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸੱਦੀ ਗਈ ਹੈ।
ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਅਤੇ ਉਨ੍ਹਾਂ ਨਾਲ ਜੁੜੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਬੈਠਕ ਦੇ ਨਤੀਜਿਆਂ ’ਤੇ ਕਿਸਾਨ ਜਥੇਬੰਦੀਆਂ ਦੀ ਅਗਲੀ ਰਣਨੀਤੀ ਨਿਰਭਰ ਕਰ ਸਕਦੀ ਹੈ।
ਕਿਸਾਨਾਂ ਦੀਆਂ ਮੁੱਖ ਮੰਗਾਂ ਲੈਂਡ ਪੂਲਿੰਗ ਪਾਲਿਸੀ, ਲੇਬਰ ਕੋਡ, ਬਿਜਲੀ ਤੇ ਬੀਜ ਬਿੱਲ, ਮਨਰੇਗਾ, ਐਮਐਸਪੀ, ਕਰਜ਼ਾ ਮਾਫੀ, ਮੁਆਵਜ਼ਾ, ਕਰਜ਼ੇ ਕਾਰਨ ਖੁਦਕੁਸ਼ੀਆਂ, ਦਰਿਆਈ ਪਾਣੀਆਂ ਦਾ ਮੁੱਦਾ ਹਨ, ਜਿਨ੍ਹਾਂ ‘ ਚਰਚਾ ਕੀਤੀ ਜਾਵੇਗੀ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























