Punjab: ਫਿਰੋਜ਼ਪੁਰ ਬੀਐਸਐਫ ਵੱਲੋਂ ਵੱਡੀ ਕਾਰਵਾਈ; ਸਰਚ ਆਪ੍ਰੇਸ਼ਨ ਦੌਰਾਨ 15 ਪੈਕੇਟ ਹੈਰੋਇਨ ਬਰਾਮਦ
– ਕਰੋੜਾਂ ਰੁਪਏ ਦੱਸੀ ਜਾ ਰਹੀ ਕੀਮਤ

ਫਿਰੋਜ਼ਪੁਰ, 17 ਜੁਲਾਈ (ਵਿਸ਼ਵ ਵਾਰਤਾ): ਫਿਰੋਜ਼ਪੁਰ ਬੀਐਸਐਫ ਅਤੇ ਪੁਲਿਸ (Punjab) ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਵੱਡੀ ਸਫਲਤਾ ਹਾਸਲ ਕੀਤੀ ਹੈ। ਸਾਂਝੇ ਆਪ੍ਰੇਸ਼ਨ ਦੌਰਾਨ ਹਿੰਦ-ਪਾਕਿ ਕੌਮਾਂਤਰੀ ਸਰਹੱਦ ਨੇੜਿਓਂ 15 ਪੈਕਟ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਖੇਪ ਕੁੱਲ 7.5 ਕਿਲੋਗ੍ਰਾਮ ਦੇ ਕਰੀਬ ਦੱਸੀ ਜਾ ਰਹੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਕਰੋੜਾਂ ਰੁਪਏ ਵਿੱਚ ਹੋਣ ਦਾ ਅਨੁਮਾਨ ਹੈ।
ਜਾਣਕਾਰੀ ਅਨੁਸਾਰ, ਪਾਕਿਸਤਾਨ ਤੋਂ ਇੱਕ ਡਰੋਨ ਭਾਰਤੀ ਸਰਹੱਦ ਵਿੱਚ ਦਾਖਲ ਹੋਇਆ ਅਤੇ ਸਤਲੁਜ ਦੇ ਕੰਢੇ ਖੇਤਾਂ ਵਿੱਚ ਹੈਰੋਇਨ ਦੇ ਪੈਕੇਟ ਸੁੱਟ ਕੇ ਵਾਪਸ ਪਰਤ ਆਇਆ। ਵੀਰਵਾਰ ਸਵੇਰੇ ਸੀਮਾ ਸੁਰੱਖਿਆ ਬਲ ਅਤੇ ਸਥਾਨਕ ਪੁਲਿਸ ਨੇ ਇਲਾਕੇ ਵਿੱਚ ਸਰਚ ਆਪਰੇਸ਼ਨ ਚਲਾਇਆ। ਤਲਾਸ਼ੀ ਦੌਰਾਨ ਪੀਲੀ ਟੇਪ ਵਿੱਚ ਲਪੇਟੇ ਹੋਏ ਹੈਰੋਇਨ ਦੇ 15 ਪੈਕੇਟ ਬਰਾਮਦ ਹੋਏ। ਇਹ ਡਰੋਨ ਦੀ ਮਦਦ ਨਾਲ ਕੀਤੀ ਗਈ ਇੱਕ ਹੋਰ ਤਸਕਰੀ ਦੀ ਕੋਸ਼ਿਸ਼ ਸੀ, ਜਿਸਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ। ਇਸ ਸਮੇਂ ਇਲਾਕੇ ਵਿੱਚ ਸਰਚ ਆਪ੍ਰੇਸ਼ਨ ਜਾਰੀ ਹੈ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























